27ਯਸ਼ਾਯਾਹ ਨੇ ਇਸਰਾਏਲ ਬਾਰੇ ਦੁਹਾਈ ਦਿੱਤੀ: “ਹਾਲਾਂਕਿ ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਰਗੀ ਸੀ, ਸਿਰਫ ਚੁਣੇ ਬਚਾਏ ਜਾਣਗੇ।
28ਕਿਉਂਕਿ ਪ੍ਰਭੂ ਧਰਤੀ ਉੱਤੇ ਆਪਣੀ ਸਜ਼ਾ ਦੀ ਗਤੀ ਅਤੇ ਅੰਤ ਨੂੰ ਪੂਰਾ ਕਰੇਗਾ।”
29ਇਹ ਉਵੇਂ ਹੀ ਯਸ਼ਾਯਾਹ ਨੇ ਪਹਿਲਾਂ ਕਿਹਾ ਸੀ: “ਜਦ ਤੱਕ ਸਰਵਸ਼ਕਤੀਮਾਨ ਪਰਮੇਸ਼ਵਰ ਸਾਡੇ ਲਈ ਅੰਸ ਨੂੰ ਨਾ ਛੱਡਦਾ, ਅਸੀਂ ਸੋਦੋਮ ਵਰਗੇ ਹੋ ਜਾਂਦੇ, ਅਸੀਂ ਗਾਮੂਰਾਹ ਵਰਗੇ ਬਣ ਜਾਂਦੇ।”
30ਤਾਂ ਫਿਰ ਅਸੀਂ ਕੀ ਆਖੀਏ? ਕਿ ਪਰਾਈਆਂ ਕੌਮਾਂ ਜਿਹੜੀਆਂ ਧਰਮ ਦਾ ਪਿੱਛਾ ਨਹੀਂ ਕਰਦੀਆਂ, ਉਹਨਾਂ ਨੇ ਧਰਮ ਨੂੰ ਪ੍ਰਾਪਤ ਕੀਤਾ ਉਹ ਧਰਮ ਨੂੰ ਜੋ ਵਿਸ਼ਵਾਸ ਦੁਆਰਾ ਹੈ।
31ਪਰ ਇਸਰਾਏਲ ਦੇ ਲੋਕ, ਜਿਨ੍ਹਾਂ ਨੇ ਧਾਰਮਿਕਤਾ ਦੀ ਬਿਵਸਥਾ ਦਾ ਪਿੱਛਾ ਕੀਤਾ ਪਰ ਫਿਰ ਵੀ ਉਹ ਅਸਫ਼ਲ ਰਹੇ।