31ਪਰ ਇਸਰਾਏਲ ਦੇ ਲੋਕ, ਜਿਨ੍ਹਾਂ ਨੇ ਧਾਰਮਿਕਤਾ ਦੀ ਬਿਵਸਥਾ ਦਾ ਪਿੱਛਾ ਕੀਤਾ ਪਰ ਫਿਰ ਵੀ ਉਹ ਅਸਫ਼ਲ ਰਹੇ।
32ਇਸ ਦਾ ਕੀ ਕਾਰਨ ਹੈ? ਕਿਉਂਕਿ ਉਹਨਾਂ ਨੇ ਇਸ ਦੀ ਪਾਲਣਾ ਨਿਹਚਾ ਨਾਲ ਨਹੀਂ ਕੀਤੀ, ਪਰ ਉਹਨਾਂ ਇਹ ਕੰਮਾਂ ਦੁਆਰਾ ਕੀਤੀ। ਉਨ੍ਹਾਂ ਨੇ ਠੋਕਰ ਖੁਆਉਣ ਵਾਲੇ ਪੱਥਰ ਨਾਲ ਠੇਡਾ ਖਾਧਾ।
33ਜਿਵੇਂ ਕਿ ਪਵਿੱਤਰ ਸ਼ਾਸਤਰ ਵਿੱਚ ਇਸ ਤਰ੍ਹਾਂ ਲਿਖਿਆ ਹੋਇਆਂ ਹੈ: “ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ ਜਿਸ ਕਾਰਨ ਲੋਕ ਠੋਕਰ ਖਾਣਗੇ ਅਤੇ ਇੱਕ ਚੱਟਾਨ ਜਿਸ ਕਾਰਨ ਉਹ ਡਿੱਗਣਗੇ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਉਹ ਕਦੇ ਸ਼ਰਮਿੰਦਾ ਨਾ ਹੋਵੇਗਾ।”