ਰੋਮਿਆਂ 9

ਕੇਵਲ ਅਬਰਾਹਾਮ ਦੀ ਸੰਤਾਨ ਹੋਣਾ ਹੀ ਉਹਨਾਂ ਨੂੰ ਅਸਲ ਵਿੱਚ ਅਬਰਾਹਾਮ ਦੇ ਬੱਚੇ ਨਹੀਂ ਬਣਾਉਂਦਾ। ਕਿਉਂਕਿ ਬਚਨ ਕਹਿੰਦਾ ਹੈ, “ਇਸਹਾਕ ਉਹ ਪੁੱਤਰ ਹੈ ਜਿਸ ਦੁਆਰਾ ਤੇਰੀ ਸੰਤਾਨ ਗਿਣੀ ਜਾਵੇਗੀ” ਹਾਲਾਂਕਿ ਅਬਰਾਹਾਮ ਦੇ ਹੋਰ ਬੱਚੇ ਵੀ ਸਨ।

Romans 9:7 (UKJV) Neither, because they are the seed of Abraham, are they all children: but, In Isaac shall your seed be called.

5ਨਾਲੇ ਉਹਨਾਂ ਦੇ ਪਿਉ-ਦਾਦਿਆਂ ਵਿੱਚੋਂ ਮਸੀਹ ਦਾ ਮਨੁੱਖੀ ਜਨਮ ਵੀ ਹੋਇਆ, ਜੋ ਸਾਰਿਆਂ ਦਾ ਪਰਮੇਸ਼ਵਰ ਹੈ, ਅਤੇ ਸਦਾ ਪ੍ਰਸ਼ੰਸਾ ਦੇ ਯੋਗ ਹੈ! ਆਮੀਨ!

6ਇਹ ਇਸ ਤਰ੍ਹਾਂ ਨਹੀਂ ਹੈ ਕਿ ਪਰਮੇਸ਼ਵਰ ਦਾ ਬਚਨ ਅਸਫ਼ਲ ਹੋ ਗਿਆ ਸੀ। ਸਾਰੇ ਲੋਕ ਜੋ ਇਸਰਾਏਲ ਤੋਂ ਆਏ ਹਨ ਇਸਰਾਏਲੀ ਨਹੀਂ ਹਨ।

7ਕੇਵਲ ਅਬਰਾਹਾਮ ਦੀ ਸੰਤਾਨ ਹੋਣਾ ਹੀ ਉਹਨਾਂ ਨੂੰ ਅਸਲ ਵਿੱਚ ਅਬਰਾਹਾਮ ਦੇ ਬੱਚੇ ਨਹੀਂ ਬਣਾਉਂਦਾ। ਕਿਉਂਕਿ ਬਚਨ ਕਹਿੰਦਾ ਹੈ, “ਇਸਹਾਕ ਉਹ ਪੁੱਤਰ ਹੈ ਜਿਸ ਦੁਆਰਾ ਤੇਰੀ ਸੰਤਾਨ ਗਿਣੀ ਜਾਵੇਗੀ” ਹਾਲਾਂਕਿ ਅਬਰਾਹਾਮ ਦੇ ਹੋਰ ਬੱਚੇ ਵੀ ਸਨ।

8ਇਸਦਾ ਅਰਥ ਇਹ ਹੈ ਕਿ ਅਬਰਾਹਾਮ ਦੀ ਸਰੀਰਕ ਔਲਾਦ ਜ਼ਰੂਰੀ ਨਹੀਂ ਹੈ ਕਿ ਉਹ ਪਰਮੇਸ਼ਵਰ ਦੇ ਬੱਚੇ ਹਨ। ਪਰ ਇਹ ਵਾਅਦੇ ਦੇ ਬੱਚੇ ਹਨ ਜਿਨ੍ਹਾਂ ਨੂੰ ਅਬਰਾਹਾਮ ਦੀ ਸੰਤਾਨ ਮੰਨਿਆ ਜਾਂਦਾ ਹੈ।

9ਪਰ ਪਰਮੇਸ਼ਵਰ ਨੇ ਵਾਅਦਾ ਇਸ ਤਰ੍ਹਾਂ ਕੀਤਾ ਸੀ: “ਨਿਸ਼ਚਿਤ ਸਮੇਂ ਤੇ ਮੈਂ ਵਾਪਸ ਆਵਾਂਗਾ, ਅਤੇ ਸਾਰਾਹ ਦੇ ਇੱਕ ਪੁੱਤਰ ਹੋਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.