6ਇਹ ਇਸ ਤਰ੍ਹਾਂ ਨਹੀਂ ਹੈ ਕਿ ਪਰਮੇਸ਼ਵਰ ਦਾ ਬਚਨ ਅਸਫ਼ਲ ਹੋ ਗਿਆ ਸੀ। ਸਾਰੇ ਲੋਕ ਜੋ ਇਸਰਾਏਲ ਤੋਂ ਆਏ ਹਨ ਇਸਰਾਏਲੀ ਨਹੀਂ ਹਨ।
7ਕੇਵਲ ਅਬਰਾਹਾਮ ਦੀ ਸੰਤਾਨ ਹੋਣਾ ਹੀ ਉਹਨਾਂ ਨੂੰ ਅਸਲ ਵਿੱਚ ਅਬਰਾਹਾਮ ਦੇ ਬੱਚੇ ਨਹੀਂ ਬਣਾਉਂਦਾ। ਕਿਉਂਕਿ ਬਚਨ ਕਹਿੰਦਾ ਹੈ, “ਇਸਹਾਕ ਉਹ ਪੁੱਤਰ ਹੈ ਜਿਸ ਦੁਆਰਾ ਤੇਰੀ ਸੰਤਾਨ ਗਿਣੀ ਜਾਵੇਗੀ” ਹਾਲਾਂਕਿ ਅਬਰਾਹਾਮ ਦੇ ਹੋਰ ਬੱਚੇ ਵੀ ਸਨ।
8ਇਸਦਾ ਅਰਥ ਇਹ ਹੈ ਕਿ ਅਬਰਾਹਾਮ ਦੀ ਸਰੀਰਕ ਔਲਾਦ ਜ਼ਰੂਰੀ ਨਹੀਂ ਹੈ ਕਿ ਉਹ ਪਰਮੇਸ਼ਵਰ ਦੇ ਬੱਚੇ ਹਨ। ਪਰ ਇਹ ਵਾਅਦੇ ਦੇ ਬੱਚੇ ਹਨ ਜਿਨ੍ਹਾਂ ਨੂੰ ਅਬਰਾਹਾਮ ਦੀ ਸੰਤਾਨ ਮੰਨਿਆ ਜਾਂਦਾ ਹੈ।
9ਪਰ ਪਰਮੇਸ਼ਵਰ ਨੇ ਵਾਅਦਾ ਇਸ ਤਰ੍ਹਾਂ ਕੀਤਾ ਸੀ: “ਨਿਸ਼ਚਿਤ ਸਮੇਂ ਤੇ ਮੈਂ ਵਾਪਸ ਆਵਾਂਗਾ, ਅਤੇ ਸਾਰਾਹ ਦੇ ਇੱਕ ਪੁੱਤਰ ਹੋਵੇਗਾ।”
10ਸਿਰਫ ਇਹੀ ਨਹੀਂ, ਪਰ ਜਦੋਂ ਰਿਬਕਾਹ ਇਸਹਾਕ ਦੇ ਦੁਆਰਾ ਗਰਭਵਤੀ ਹੋਈ।