8ਤਦ ਨਾਓਮੀ ਨੇ ਆਪਣੀਆਂ ਦੋ ਨੂੰਹਾਂ ਨੂੰ ਆਖਿਆ, “ਤੁਸੀਂ ਦੋਵੇਂ ਆਪੋ-ਆਪਣੇ ਘਰ ਵਾਪਸ ਚਲੀਆਂ ਜਾਓ। ਜਿਵੇਂ ਤੁਸੀਂ ਮੇਰੇ ਮ੍ਰਿਤਕਾਂ ਉੱਤੇ ਅਤੇ ਮੇਰੇ ਉੱਤੇ ਦਯਾ ਕੀਤੀ ਹੈ, ਉਸੇ ਤਰ੍ਹਾਂ ਯਾਹਵੇਹ ਤੁਹਾਡੇ ਉੱਤੇ ਦਯਾ ਕਰੇ।
9ਯਾਹਵੇਹ ਇਹ ਬਖਸ਼ੀਸ਼ ਕਰੇ ਕਿ ਤੁਸੀਂ ਆਪੋ-ਆਪਣੇ ਪਤੀਆਂ ਦੇ ਘਰ ਵਿੱਚ ਸੁੱਖ ਪਾਓ।” ਫਿਰ ਉਸ ਨੇ ਉਹਨਾਂ ਨੂੰ ਚੁੰਮਿਆ ਅਤੇ ਉਹ ਉੱਚੀ-ਉੱਚੀ ਰੋਣ ਲੱਗ ਪਈਆਂ।
10ਅਤੇ ਉਹਨਾਂ ਉਸ ਨੂੰ ਆਖਿਆ, “ਅਸੀਂ ਤੇਰੇ ਨਾਲ ਤੇਰੇ ਲੋਕਾਂ ਦੇ ਵਿੱਚ ਮੁੜ ਜਾਵਾਂਗੀਆਂ।”
11ਪਰ ਨਾਓਮੀ ਨੇ ਆਖਿਆ, “ਹੇ ਮੇਰੀ ਧੀਓ ਘਰ ਚਲੀਆਂ ਜਾਓ। ਤੁਸੀਂ ਮੇਰੇ ਨਾਲ ਕਿਉਂ ਆਉਂਦੀਆਂ ਹੋ? ਕੀ ਮੇਰੇ ਗਰਭ ਵਿੱਚ ਹੋਰ ਪੁੱਤਰ ਹਨ ਜੋ ਤੁਹਾਡੇ ਪਤੀ ਬਣਨ?
12ਹੇ ਮੇਰੀਓ ਧੀਓ, ਘਰ ਵਾਪਸ ਚਲੀਆਂ ਜਾਓ। ਮੈਂ ਬਹੁਤ ਬੁੱਢੀ ਹੋ ਗਈ ਹਾਂ ਅਤੇ ਕੋਈ ਹੋਰ ਪਤੀ ਕਰਨ ਯੋਗ ਨਹੀਂ ਹਾਂ, ਜੇ ਮੈਂ ਆਖਾਂ ਕਿ ਮੈਨੂੰ ਆਸ ਹੈ ਕਿ ਜੇਕਰ ਅੱਜ ਦੀ ਰਾਤ ਮੇਰਾ ਪਤੀ ਹੁੰਦਾ ਅਤੇ ਮੈਂ ਮੁੰਡੇ ਜੰਮਦੀ।