ਰੂਥ 1

ਪਰ ਨਾਓਮੀ ਨੇ ਆਖਿਆ, “ਹੇ ਮੇਰੀ ਧੀਓ ਘਰ ਚਲੀਆਂ ਜਾਓ। ਤੁਸੀਂ ਮੇਰੇ ਨਾਲ ਕਿਉਂ ਆਉਂਦੀਆਂ ਹੋ? ਕੀ ਮੇਰੇ ਗਰਭ ਵਿੱਚ ਹੋਰ ਪੁੱਤਰ ਹਨ ਜੋ ਤੁਹਾਡੇ ਪਤੀ ਬਣਨ?

Ruth 1:11 (UKJV) And Naomi said, Return, my daughters: why will all of you go with me? are there yet any more sons in my womb, that they may be your husbands?

9ਯਾਹਵੇਹ ਇਹ ਬਖਸ਼ੀਸ਼ ਕਰੇ ਕਿ ਤੁਸੀਂ ਆਪੋ-ਆਪਣੇ ਪਤੀਆਂ ਦੇ ਘਰ ਵਿੱਚ ਸੁੱਖ ਪਾਓ।” ਫਿਰ ਉਸ ਨੇ ਉਹਨਾਂ ਨੂੰ ਚੁੰਮਿਆ ਅਤੇ ਉਹ ਉੱਚੀ-ਉੱਚੀ ਰੋਣ ਲੱਗ ਪਈਆਂ।

10ਅਤੇ ਉਹਨਾਂ ਉਸ ਨੂੰ ਆਖਿਆ, “ਅਸੀਂ ਤੇਰੇ ਨਾਲ ਤੇਰੇ ਲੋਕਾਂ ਦੇ ਵਿੱਚ ਮੁੜ ਜਾਵਾਂਗੀਆਂ।”

11ਪਰ ਨਾਓਮੀ ਨੇ ਆਖਿਆ, “ਹੇ ਮੇਰੀ ਧੀਓ ਘਰ ਚਲੀਆਂ ਜਾਓ। ਤੁਸੀਂ ਮੇਰੇ ਨਾਲ ਕਿਉਂ ਆਉਂਦੀਆਂ ਹੋ? ਕੀ ਮੇਰੇ ਗਰਭ ਵਿੱਚ ਹੋਰ ਪੁੱਤਰ ਹਨ ਜੋ ਤੁਹਾਡੇ ਪਤੀ ਬਣਨ?

12ਹੇ ਮੇਰੀਓ ਧੀਓ, ਘਰ ਵਾਪਸ ਚਲੀਆਂ ਜਾਓ। ਮੈਂ ਬਹੁਤ ਬੁੱਢੀ ਹੋ ਗਈ ਹਾਂ ਅਤੇ ਕੋਈ ਹੋਰ ਪਤੀ ਕਰਨ ਯੋਗ ਨਹੀਂ ਹਾਂ, ਜੇ ਮੈਂ ਆਖਾਂ ਕਿ ਮੈਨੂੰ ਆਸ ਹੈ ਕਿ ਜੇਕਰ ਅੱਜ ਦੀ ਰਾਤ ਮੇਰਾ ਪਤੀ ਹੁੰਦਾ ਅਤੇ ਮੈਂ ਮੁੰਡੇ ਜੰਮਦੀ।

13ਕੀ ਤੁਸੀਂ ਉਹਨਾਂ ਦੇ ਵੱਡੇ ਹੋਣ ਤੱਕ ਉਡੀਕ ਕਰੋਗੇ? ਅਤੇ ਉਨ੍ਹਾਂ ਦੀ ਆਸ ਉੱਤੇ ਪਤੀ ਨਾ ਕਰਦੀਆਂ? ਨਹੀਂ, ਮੇਰੀ ਧੀਓ। ਕਿਉਂਕਿ ਮੇਰਾ ਦੁੱਖ ਤੁਹਾਡੇ ਦੁੱਖ ਨਾਲੋਂ ਬਹੁਤ ਵੱਡਾ ਹੈ, ਕਿਉਂ ਜੋ ਯਾਹਵੇਹ ਦਾ ਹੱਥ ਮੇਰੇ ਵਿਰੁੱਧ ਉੱਠਿਆ ਹੈ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.