13ਕੀ ਤੁਸੀਂ ਉਹਨਾਂ ਦੇ ਵੱਡੇ ਹੋਣ ਤੱਕ ਉਡੀਕ ਕਰੋਗੇ? ਅਤੇ ਉਨ੍ਹਾਂ ਦੀ ਆਸ ਉੱਤੇ ਪਤੀ ਨਾ ਕਰਦੀਆਂ? ਨਹੀਂ, ਮੇਰੀ ਧੀਓ। ਕਿਉਂਕਿ ਮੇਰਾ ਦੁੱਖ ਤੁਹਾਡੇ ਦੁੱਖ ਨਾਲੋਂ ਬਹੁਤ ਵੱਡਾ ਹੈ, ਕਿਉਂ ਜੋ ਯਾਹਵੇਹ ਦਾ ਹੱਥ ਮੇਰੇ ਵਿਰੁੱਧ ਉੱਠਿਆ ਹੈ!”
14ਇਹ ਸੁਣ ਕੇ ਉਹ ਫੇਰ ਉੱਚੀ ਆਵਾਜ਼ ਵਿੱਚ ਰੋਈਆਂ ਫਿਰ ਆਰਪਾਹ ਨੇ ਆਪਣੀ ਸੱਸ ਨੂੰ ਚੁੰਮਿਆ, ਪਰ ਰੂਥ ਉਸ ਨਾਲ ਚਿੰਬੜੀ ਰਹੀ।
15ਤਦ ਨਾਓਮੀ ਨੇ ਕਿਹਾ, “ਵੇਖ, ਤੇਰੀ ਜੇਠਾਣੀ ਆਪਣੇ ਲੋਕਾਂ ਅਤੇ ਆਪਣੇ ਦੇਵਤਿਆਂ ਕੋਲ ਵਾਪਸ ਜਾ ਰਹੀ ਹੈ, ਤੂੰ ਵੀ ਉਸ ਦੇ ਪਿੱਛੇ ਵਾਪਸ ਚਲੀ ਜਾ।”
16ਪਰ ਰੂਥ ਨੇ ਉੱਤਰ ਦਿੱਤਾ, “ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡ ਦਿਆਂ ਜਾਂ ਤੇਰੇ ਕੋਲੋਂ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ ਉੱਥੇ ਹੀ ਮੈਂ ਜਾਵਾਂਗੀ ਅਤੇ ਜਿੱਥੇ ਤੂੰ ਰਹੇਗੀ ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ਵਰ ਮੇਰਾ ਪਰਮੇਸ਼ਵਰ ਹੋਵੇਗਾ।
17ਜਿੱਥੇ ਤੂੰ ਮਰੇਂਗੀ ਉੱਥੇ ਹੀ ਮੈਂ ਮਰਾਂਗੀ ਅਤੇ ਅਸੀਂ ਉੱਥੇ ਹੀ ਦਫ਼ਨਾਈਆਂ ਜਾਵਾਂਗੀਆਂ। ਯਾਹਵੇਹ ਮੇਰੇ ਨਾਲ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵੱਧ, ਮੌਤ ਤੋਂ ਬਿਨ੍ਹਾਂ ਕੋਈ ਹੋਰ ਕਾਰਨ ਮੈਨੂੰ ਤੇਰੇ ਤੋਂ ਵੱਖਰਾ ਨਾ ਕਰੇ।”