17ਜਿੱਥੇ ਤੂੰ ਮਰੇਂਗੀ ਉੱਥੇ ਹੀ ਮੈਂ ਮਰਾਂਗੀ ਅਤੇ ਅਸੀਂ ਉੱਥੇ ਹੀ ਦਫ਼ਨਾਈਆਂ ਜਾਵਾਂਗੀਆਂ। ਯਾਹਵੇਹ ਮੇਰੇ ਨਾਲ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵੱਧ, ਮੌਤ ਤੋਂ ਬਿਨ੍ਹਾਂ ਕੋਈ ਹੋਰ ਕਾਰਨ ਮੈਨੂੰ ਤੇਰੇ ਤੋਂ ਵੱਖਰਾ ਨਾ ਕਰੇ।”
18ਜਦੋਂ ਨਾਓਮੀ ਨੂੰ ਪਤਾ ਲੱਗਾ ਕਿ ਰੂਥ ਨੇ ਉਸ ਦੇ ਨਾਲ ਜਾਣ ਦਾ ਪੱਕਾ ਇਰਾਦਾ ਕੀਤਾ ਹੈ, ਤਾਂ ਉਸ ਨੇ ਉਸ ਨੂੰ ਬੇਨਤੀ ਕਰਨੀ ਛੱਡ ਦਿੱਤੀ।
19ਤਦ ਉਹ ਦੋਵੇਂ ਤੁਰ ਪਈਆਂ ਅਤੇ ਬੈਤਲਹਮ ਵਿੱਚ ਆਈਆਂ। ਜਦੋਂ ਉਹ ਬੈਤਲਹਮ ਵਿੱਚ ਪਹੁੰਚੀਆਂ ਤਾਂ ਸਾਰੇ ਸ਼ਹਿਰ ਵਿੱਚ ਰੌਲ਼ਾ ਪੈ ਗਿਆ ਅਤੇ ਔਰਤਾਂ ਉੱਚੀ ਆਵਾਜ਼ ਵਿੱਚ ਕਹਿਣ ਲੱਗੀਆਂ, “ਕੀ ਇਹ ਨਾਓਮੀ ਹੋ ਸਕਦੀ ਹੈ?”
20“ਮੈਨੂੰ ਨਾਓਮੀ ਨਾ ਆਖੋ,” ਉਸਨੇ ਉਹਨਾਂ ਨੂੰ ਕਿਹਾ। “ਮੈਨੂੰ ਮਾਰਾ ਆਖੋ, ਕਿਉਂਕਿ ਸਰਵਸ਼ਕਤੀਮਾਨ ਨੇ ਮੇਰੀ ਜ਼ਿੰਦਗੀ ਬਹੁਤ ਕੌੜੀ ਬਣਾ ਦਿੱਤੀ ਹੈ।
21ਮੈਂ ਭਰੀ ਪੂਰੀ ਇੱਥੋਂ ਨਿੱਕਲੀ ਸੀ, ਪਰ ਯਾਹਵੇਹ ਮੈਨੂੰ ਖਾਲੀ ਹੱਥ ਮੋੜ ਲਿਆਇਆ ਹੈ। ਫਿਰ ਤੁਸੀਂ ਨਾਓਮੀ ਕਿਉਂ ਕਹਿੰਦੀਆਂ ਹੋ, ਯਾਹਵੇਹ ਮੇਰਾ ਵਿਰੋਧੀ ਬਣਿਆਂ ਅਤੇ ਸਰਵਸ਼ਕਤੀਮਾਨ ਨੇ ਮੈਨੂੰ ਦੁੱਖ ਦਿੱਤਾ ਹੈ।”