ਰੂਥ 1

ਤਦ ਨਾਓਮੀ ਨੇ ਆਪਣੀਆਂ ਦੋ ਨੂੰਹਾਂ ਨੂੰ ਆਖਿਆ, “ਤੁਸੀਂ ਦੋਵੇਂ ਆਪੋ-ਆਪਣੇ ਘਰ ਵਾਪਸ ਚਲੀਆਂ ਜਾਓ। ਜਿਵੇਂ ਤੁਸੀਂ ਮੇਰੇ ਮ੍ਰਿਤਕਾਂ ਉੱਤੇ ਅਤੇ ਮੇਰੇ ਉੱਤੇ ਦਯਾ ਕੀਤੀ ਹੈ, ਉਸੇ ਤਰ੍ਹਾਂ ਯਾਹਵੇਹ ਤੁਹਾਡੇ ਉੱਤੇ ਦਯਾ ਕਰੇ।

Ruth 1:8 (UKJV) And Naomi said unto her two daughters in law, Go, return each to her mother's house: the LORD deal kindly with you, as all of you have dealt with the dead, and with me.

6ਨਾਓਮੀ ਆਪਣੀਆਂ ਦੋਹਾਂ ਨੂੰਹਾਂ ਦੇ ਨਾਲ ਮੋਆਬ ਦੇ ਦੇਸ ਤੋਂ ਵਾਪਸ ਜਾਣ ਲਈ ਉੱਠੀ ਕਿਉਂਕਿ ਉਸ ਨੇ ਮੋਆਬ ਦੇ ਦੇਸ਼ ਵਿੱਚ ਇਹ ਗੱਲ ਸੁਣੀ ਕਿ ਯਾਹਵੇਹ ਨੇ ਆਪਣੇ ਲੋਕਾਂ ਵੱਲ ਧਿਆਨ ਕੀਤਾ ਹੈ ਅਤੇ ਉਹਨਾਂ ਨੂੰ ਰੋਟੀ ਦਿੱਤੀ ਹੈ।

7ਇਸ ਲਈ ਉਹ ਆਪਣੀਆਂ ਦੋਹਾਂ ਨੂੰਹਾਂ ਨਾਲ ਉਹ ਥਾਂ ਛੱਡ ਗਈ ਜਿੱਥੇ ਉਹ ਰਹਿੰਦੀ ਸੀ ਅਤੇ ਉਸ ਰਾਹ ਉੱਤੇ ਚੱਲ ਪਈ ਜੋ ਉਹਨਾਂ ਨੂੰ ਯਹੂਦਾਹ ਦੇ ਦੇਸ਼ ਵਿੱਚ ਵਾਪਸ ਲੈ ਜਾਂਦਾ ਸੀ।

8ਤਦ ਨਾਓਮੀ ਨੇ ਆਪਣੀਆਂ ਦੋ ਨੂੰਹਾਂ ਨੂੰ ਆਖਿਆ, “ਤੁਸੀਂ ਦੋਵੇਂ ਆਪੋ-ਆਪਣੇ ਘਰ ਵਾਪਸ ਚਲੀਆਂ ਜਾਓ। ਜਿਵੇਂ ਤੁਸੀਂ ਮੇਰੇ ਮ੍ਰਿਤਕਾਂ ਉੱਤੇ ਅਤੇ ਮੇਰੇ ਉੱਤੇ ਦਯਾ ਕੀਤੀ ਹੈ, ਉਸੇ ਤਰ੍ਹਾਂ ਯਾਹਵੇਹ ਤੁਹਾਡੇ ਉੱਤੇ ਦਯਾ ਕਰੇ।

9ਯਾਹਵੇਹ ਇਹ ਬਖਸ਼ੀਸ਼ ਕਰੇ ਕਿ ਤੁਸੀਂ ਆਪੋ-ਆਪਣੇ ਪਤੀਆਂ ਦੇ ਘਰ ਵਿੱਚ ਸੁੱਖ ਪਾਓ।” ਫਿਰ ਉਸ ਨੇ ਉਹਨਾਂ ਨੂੰ ਚੁੰਮਿਆ ਅਤੇ ਉਹ ਉੱਚੀ-ਉੱਚੀ ਰੋਣ ਲੱਗ ਪਈਆਂ।

10ਅਤੇ ਉਹਨਾਂ ਉਸ ਨੂੰ ਆਖਿਆ, “ਅਸੀਂ ਤੇਰੇ ਨਾਲ ਤੇਰੇ ਲੋਕਾਂ ਦੇ ਵਿੱਚ ਮੁੜ ਜਾਵਾਂਗੀਆਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.