ਰੂਥ 2

ਹੁਣ ਨਾਓਮੀ ਦੇ ਪਤੀ ਦਾ ਇੱਕ ਰਿਸ਼ਤੇਦਾਰ ਸੀ, ਅਲੀਮਲਕ ਦੇ ਪਰਿਵਾਰ ਵਿੱਚੋਂ ਅਤੇ ਉਹ ਧਨਵਾਨ ਮਨੁੱਖ ਸੀ, ਉਸਦਾ ਨਾਮ ਬੋਅਜ਼ ਸੀ।

Ruth 2:1 (UKJV) And Naomi had a kinsman of her husband's, a mighty man of wealth, of the family of Elimelech; and his name was Boaz.

1ਹੁਣ ਨਾਓਮੀ ਦੇ ਪਤੀ ਦਾ ਇੱਕ ਰਿਸ਼ਤੇਦਾਰ ਸੀ, ਅਲੀਮਲਕ ਦੇ ਪਰਿਵਾਰ ਵਿੱਚੋਂ ਅਤੇ ਉਹ ਧਨਵਾਨ ਮਨੁੱਖ ਸੀ, ਉਸਦਾ ਨਾਮ ਬੋਅਜ਼ ਸੀ।

2ਅਤੇ ਮੋਆਬੀ ਰੂਥ ਨੇ ਨਾਓਮੀ ਨੂੰ ਆਖਿਆ, ਮੈਨੂੰ ਖੇਤਾਂ ਵਿੱਚ ਜਾਣ ਦੀ ਆਗਿਆ ਦੇ ਅਤੇ ਜਿਸ ਦੀ ਨਿਗਾਹ ਵਿੱਚ ਮੈਂ ਕਿਰਪਾ ਪਾਵਾਂ, ਉਸਦੇ ਖੇਤ ਵਿੱਚੋਂ ਸਿੱਟੇ ਚੁੱਗ ਲਿਆਵਾਂ। ਨਾਓਮੀ ਨੇ ਉਸ ਨੂੰ ਕਿਹਾ, “ਜਾ ਮੇਰੀਏ ਧੀਏ।”

3ਤਾਂ ਉਹ ਬਾਹਰ ਨਿੱਕਲ ਕੇ ਖੇਤ ਵਿੱਚ ਵੜ ਕੇ ਵਾਢਿਆਂ ਦੇ ਪਿੱਛੇ ਸਿੱਟੇ ਚੁਗਣ ਲੱਗੀ। ਜਿਵੇਂ ਉਹ ਨਿਕਲੀ ਤੇ ਉਹ ਅਲੀਮਲਕ ਦੇ ਰਿਸ਼ਤੇਦਾਰ ਬੋਅਜ਼ ਦੇ ਖੇਤ ਵਿੱਚ ਜਾ ਵੜੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.