ਰੂਥ 2

ਭੋਜਨ ਵੇਲੇ ਬੋਅਜ਼ ਨੇ ਉਸ ਨੂੰ ਕਿਹਾ, “ਇੱਥੇ ਆ ਕੇ ਰੋਟੀ ਖਾ ਅਤੇ ਆਪਣੀ ਬੁਰਕੀ ਸਿਰਕੇ ਵਿੱਚ ਡੁਬੋ।” ਜਦੋਂ ਉਹ ਵਾਢੀ ਕਰਨ ਵਾਲਿਆਂ ਕੋਲ ਬੈਠੀ ਤਾਂ ਉਸ ਨੇ ਉਸ ਨੂੰ ਕੁਝ ਭੁੰਨੇ ਹੋਏ ਦਾਣੇ ਉਸਨੂੰ ਦਿੱਤੇ। ਉਸ ਨੇ ਕੁਝ ਖਾਧੇ ਅਤੇ ਰੱਜ ਗਈ ਸਗੋਂ ਕੁਝ ਬਚਾ ਕੇ ਵੀ ਰੱਖ ਲਏ।

Ruth 2:14 (UKJV) And Boaz said unto her, At mealtime come you here, and eat of the bread, and dip your morsel in the vinegar. And she sat beside the reapers: and he reached her parched corn, and she did eat, and was sufficed, and left.

12ਯਾਹਵੇਹ ਤੇਰੇ ਕੰਮ ਦਾ ਫਲ ਦੇਵੇ, ਸਗੋਂ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਵੱਲੋਂ ਜਿਸ ਦੇ ਖੰਭਾਂ ਹੇਠ ਵਿਸ਼ਵਾਸ ਕਰ ਕੇ ਤੂੰ ਪਨਾਹ ਲੈਣ ਆਈ ਹੈ, ਤੈਨੂੰ ਪੂਰਾ ਬਦਲਾ ਦਿੱਤਾ ਜਾਵੇ।”

13ਉਸ ਨੇ ਕਿਹਾ, “ਹੇ ਮੇਰੇ ਮਾਲਕ, ਮੈਂ ਤੇਰੀ ਨਿਗਾਹ ਵਿੱਚ ਕਿਰਪਾ ਪ੍ਰਾਪਤ ਕਰਦੀ ਰਹਾਂ, ਤੁਸੀਂ ਆਪਣੀ ਦਾਸੀ ਨਾਲ ਮਿਹਰਬਾਨੀ ਨਾਲ ਗੱਲ ਕੀਤੀ ਹੈ ਭਾਵੇਂ ਮੈਂ ਤੁਹਾਡੀ ਦਾਸੀਆਂ ਵਿੱਚੋਂ ਇੱਕ ਵਰਗੀ ਨਹੀਂ ਹਾਂ।”

14ਭੋਜਨ ਵੇਲੇ ਬੋਅਜ਼ ਨੇ ਉਸ ਨੂੰ ਕਿਹਾ, “ਇੱਥੇ ਆ ਕੇ ਰੋਟੀ ਖਾ ਅਤੇ ਆਪਣੀ ਬੁਰਕੀ ਸਿਰਕੇ ਵਿੱਚ ਡੁਬੋ।” ਜਦੋਂ ਉਹ ਵਾਢੀ ਕਰਨ ਵਾਲਿਆਂ ਕੋਲ ਬੈਠੀ ਤਾਂ ਉਸ ਨੇ ਉਸ ਨੂੰ ਕੁਝ ਭੁੰਨੇ ਹੋਏ ਦਾਣੇ ਉਸਨੂੰ ਦਿੱਤੇ। ਉਸ ਨੇ ਕੁਝ ਖਾਧੇ ਅਤੇ ਰੱਜ ਗਈ ਸਗੋਂ ਕੁਝ ਬਚਾ ਕੇ ਵੀ ਰੱਖ ਲਏ।

15ਜਦੋਂ ਉਹ ਸਿੱਟੇ ਚੁਗਣ ਲਈ ਉੱਠੀ ਤਾਂ ਬੋਅਜ਼ ਨੇ ਆਪਣੇ ਆਦਮੀਆਂ ਨੂੰ ਹੁਕਮ ਦਿੱਤਾ, “ਕਿ ਉਸ ਨੂੰ ਪੂਲਿਆਂ ਦੇ ਵਿੱਚ ਚੁਗਣ ਦੇਣ ਅਤੇ ਸ਼ਰਮਿੰਦਾ ਨਾ ਕਰਨ।

16ਸਗੋਂ ਪੂਲਿਆਂ ਵਿੱਚੋਂ ਜਾਣ ਬੁੱਝ ਕੇ ਉਸ ਦੇ ਲਈ ਕੁਝ ਡੇਗਦੇ ਜਾਣ ਅਤੇ ਉਸਦੇ ਲਈ ਛੱਡ ਦਿਓ, ਅਤੇ ਕੋਈ ਉਸ ਨੂੰ ਨਾ ਝਿੜਕੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.