ਰੂਥ 2

ਜਦੋਂ ਉਹ ਸਿੱਟੇ ਚੁਗਣ ਲਈ ਉੱਠੀ ਤਾਂ ਬੋਅਜ਼ ਨੇ ਆਪਣੇ ਆਦਮੀਆਂ ਨੂੰ ਹੁਕਮ ਦਿੱਤਾ, “ਕਿ ਉਸ ਨੂੰ ਪੂਲਿਆਂ ਦੇ ਵਿੱਚ ਚੁਗਣ ਦੇਣ ਅਤੇ ਸ਼ਰਮਿੰਦਾ ਨਾ ਕਰਨ।

Ruth 2:15 (UKJV) And when she was risen up to glean, Boaz commanded his young men, saying, Let her glean even among the sheaves, and reproach her not:

13ਉਸ ਨੇ ਕਿਹਾ, “ਹੇ ਮੇਰੇ ਮਾਲਕ, ਮੈਂ ਤੇਰੀ ਨਿਗਾਹ ਵਿੱਚ ਕਿਰਪਾ ਪ੍ਰਾਪਤ ਕਰਦੀ ਰਹਾਂ, ਤੁਸੀਂ ਆਪਣੀ ਦਾਸੀ ਨਾਲ ਮਿਹਰਬਾਨੀ ਨਾਲ ਗੱਲ ਕੀਤੀ ਹੈ ਭਾਵੇਂ ਮੈਂ ਤੁਹਾਡੀ ਦਾਸੀਆਂ ਵਿੱਚੋਂ ਇੱਕ ਵਰਗੀ ਨਹੀਂ ਹਾਂ।”

14ਭੋਜਨ ਵੇਲੇ ਬੋਅਜ਼ ਨੇ ਉਸ ਨੂੰ ਕਿਹਾ, “ਇੱਥੇ ਆ ਕੇ ਰੋਟੀ ਖਾ ਅਤੇ ਆਪਣੀ ਬੁਰਕੀ ਸਿਰਕੇ ਵਿੱਚ ਡੁਬੋ।” ਜਦੋਂ ਉਹ ਵਾਢੀ ਕਰਨ ਵਾਲਿਆਂ ਕੋਲ ਬੈਠੀ ਤਾਂ ਉਸ ਨੇ ਉਸ ਨੂੰ ਕੁਝ ਭੁੰਨੇ ਹੋਏ ਦਾਣੇ ਉਸਨੂੰ ਦਿੱਤੇ। ਉਸ ਨੇ ਕੁਝ ਖਾਧੇ ਅਤੇ ਰੱਜ ਗਈ ਸਗੋਂ ਕੁਝ ਬਚਾ ਕੇ ਵੀ ਰੱਖ ਲਏ।

15ਜਦੋਂ ਉਹ ਸਿੱਟੇ ਚੁਗਣ ਲਈ ਉੱਠੀ ਤਾਂ ਬੋਅਜ਼ ਨੇ ਆਪਣੇ ਆਦਮੀਆਂ ਨੂੰ ਹੁਕਮ ਦਿੱਤਾ, “ਕਿ ਉਸ ਨੂੰ ਪੂਲਿਆਂ ਦੇ ਵਿੱਚ ਚੁਗਣ ਦੇਣ ਅਤੇ ਸ਼ਰਮਿੰਦਾ ਨਾ ਕਰਨ।

16ਸਗੋਂ ਪੂਲਿਆਂ ਵਿੱਚੋਂ ਜਾਣ ਬੁੱਝ ਕੇ ਉਸ ਦੇ ਲਈ ਕੁਝ ਡੇਗਦੇ ਜਾਣ ਅਤੇ ਉਸਦੇ ਲਈ ਛੱਡ ਦਿਓ, ਅਤੇ ਕੋਈ ਉਸ ਨੂੰ ਨਾ ਝਿੜਕੇ।”

17ਤਦ ਉਹ ਸ਼ਾਮ ਤੱਕ ਖੇਤ ਵਿੱਚ ਚੁਗਦੀ ਰਹੀ ਅਤੇ ਜੋ ਉਸ ਨੇ ਚੁਗਿਆ ਸੀ, ਉਸ ਨੂੰ ਕੁੱਟਿਆ ਅਤੇ ਉਹ ਬੱਤੀ ਸੇਰ ਜੌਂ ਹੋਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.