ਰੂਥ 2

ਸਗੋਂ ਪੂਲਿਆਂ ਵਿੱਚੋਂ ਜਾਣ ਬੁੱਝ ਕੇ ਉਸ ਦੇ ਲਈ ਕੁਝ ਡੇਗਦੇ ਜਾਣ ਅਤੇ ਉਸਦੇ ਲਈ ਛੱਡ ਦਿਓ, ਅਤੇ ਕੋਈ ਉਸ ਨੂੰ ਨਾ ਝਿੜਕੇ।”

Ruth 2:16 (UKJV) And let fall also some of the handfuls of purpose for her, and leave them, that she may glean them, and rebuke her not.

14ਭੋਜਨ ਵੇਲੇ ਬੋਅਜ਼ ਨੇ ਉਸ ਨੂੰ ਕਿਹਾ, “ਇੱਥੇ ਆ ਕੇ ਰੋਟੀ ਖਾ ਅਤੇ ਆਪਣੀ ਬੁਰਕੀ ਸਿਰਕੇ ਵਿੱਚ ਡੁਬੋ।” ਜਦੋਂ ਉਹ ਵਾਢੀ ਕਰਨ ਵਾਲਿਆਂ ਕੋਲ ਬੈਠੀ ਤਾਂ ਉਸ ਨੇ ਉਸ ਨੂੰ ਕੁਝ ਭੁੰਨੇ ਹੋਏ ਦਾਣੇ ਉਸਨੂੰ ਦਿੱਤੇ। ਉਸ ਨੇ ਕੁਝ ਖਾਧੇ ਅਤੇ ਰੱਜ ਗਈ ਸਗੋਂ ਕੁਝ ਬਚਾ ਕੇ ਵੀ ਰੱਖ ਲਏ।

15ਜਦੋਂ ਉਹ ਸਿੱਟੇ ਚੁਗਣ ਲਈ ਉੱਠੀ ਤਾਂ ਬੋਅਜ਼ ਨੇ ਆਪਣੇ ਆਦਮੀਆਂ ਨੂੰ ਹੁਕਮ ਦਿੱਤਾ, “ਕਿ ਉਸ ਨੂੰ ਪੂਲਿਆਂ ਦੇ ਵਿੱਚ ਚੁਗਣ ਦੇਣ ਅਤੇ ਸ਼ਰਮਿੰਦਾ ਨਾ ਕਰਨ।

16ਸਗੋਂ ਪੂਲਿਆਂ ਵਿੱਚੋਂ ਜਾਣ ਬੁੱਝ ਕੇ ਉਸ ਦੇ ਲਈ ਕੁਝ ਡੇਗਦੇ ਜਾਣ ਅਤੇ ਉਸਦੇ ਲਈ ਛੱਡ ਦਿਓ, ਅਤੇ ਕੋਈ ਉਸ ਨੂੰ ਨਾ ਝਿੜਕੇ।”

17ਤਦ ਉਹ ਸ਼ਾਮ ਤੱਕ ਖੇਤ ਵਿੱਚ ਚੁਗਦੀ ਰਹੀ ਅਤੇ ਜੋ ਉਸ ਨੇ ਚੁਗਿਆ ਸੀ, ਉਸ ਨੂੰ ਕੁੱਟਿਆ ਅਤੇ ਉਹ ਬੱਤੀ ਸੇਰ ਜੌਂ ਹੋਏ।

18ਉਹ ਉਸ ਨੂੰ ਸ਼ਹਿਰ ਵਿੱਚ ਲੈ ਗਈ ਅਤੇ ਉਸ ਦੀ ਸੱਸ ਨੇ ਵੇਖਿਆ ਕਿ ਉਸ ਨੇ ਕਿੰਨਾ ਇਕੱਠਾ ਕੀਤਾ ਹੈ ਅਤੇ ਉਹ ਦਾਣੇ ਜਿਹੜੇ ਉਸ ਨੇ ਰੱਜ ਕੇ ਖਾਣ ਤੋਂ ਬਾਅਦ ਬਚਾ ਕੇ ਰੱਖ ਲਏ ਸਨ, ਆਪਣੀ ਸੱਸ ਨੂੰ ਦਿੱਤੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.