ਰੂਥ 2

“ਯਾਹਵੇਹ ਉਸ ਨੂੰ ਅਸੀਸ ਦੇਵੇ!” ਨਾਓਮੀ ਨੇ ਆਪਣੀ ਨੂੰਹ ਨੂੰ ਕਿਹਾ। “ਉਸ ਨੇ ਜਿਉਂਦਿਆਂ ਅਤੇ ਮੁਰਦਿਆਂ ਲਈ ਆਪਣੀ ਦਿਆਲਤਾ ਦਿਖਾਉਣੀ ਬੰਦ ਨਹੀਂ ਕੀਤੀ।” ਉਸਨੇ ਅੱਗੇ ਕਿਹਾ, “ਉਹ ਆਦਮੀ ਸਾਡਾ ਨਜ਼ਦੀਕੀ ਰਿਸ਼ਤੇਦਾਰ ਹੈ; ਉਹ ਸਾਡੇ ਸਰਪ੍ਰਸਤ-ਛੁਡਾਉਣ ਵਾਲਿਆਂ ਵਿੱਚੋਂ ਇੱਕ ਹੈ।”

Ruth 2:20 (UKJV) And Naomi said unto her daughter in law, Blessed be he of the LORD, who has not left off his kindness to the living and to the dead. And Naomi said unto her, The man is near of kin unto us, one of our next kinsmen.

18ਉਹ ਉਸ ਨੂੰ ਸ਼ਹਿਰ ਵਿੱਚ ਲੈ ਗਈ ਅਤੇ ਉਸ ਦੀ ਸੱਸ ਨੇ ਵੇਖਿਆ ਕਿ ਉਸ ਨੇ ਕਿੰਨਾ ਇਕੱਠਾ ਕੀਤਾ ਹੈ ਅਤੇ ਉਹ ਦਾਣੇ ਜਿਹੜੇ ਉਸ ਨੇ ਰੱਜ ਕੇ ਖਾਣ ਤੋਂ ਬਾਅਦ ਬਚਾ ਕੇ ਰੱਖ ਲਏ ਸਨ, ਆਪਣੀ ਸੱਸ ਨੂੰ ਦਿੱਤੇ।

19ਉਸ ਦੀ ਸੱਸ ਨੇ ਉਸ ਨੂੰ ਪੁੱਛਿਆ, “ਤੂੰ ਅੱਜ ਕਿੱਥੋਂ ਸਿੱਟੇ ਚੁਗੇ? ਅਤੇ ਕਿੱਥੇ ਕੰਮ ਧੰਦਾ ਕੀਤਾ ਸੀ? ਮੁਬਾਰਕ ਹੈ ਉਹ ਆਦਮੀ ਜਿਸਨੇ ਤੇਰੀ ਵੱਲ ਧਿਆਨ ਦਿੱਤਾ!” ਤਦ ਰੂਥ ਨੇ ਆਪਣੀ ਸੱਸ ਨੂੰ ਉਸ ਵਿਅਕਤੀ ਬਾਰੇ ਦੱਸਿਆ ਜਿਸ ਦੇ ਕੋਲ ਕੰਮ ਧੰਦਾ ਕੀਤਾ ਸੀ ਅਤੇ ਆਖਿਆ, “ਅੱਜ ਮੈਂ ਜਿਸ ਆਦਮੀ ਕੋਲ ਕੰਮ ਕੀਤਾ ਉਸ ਦਾ ਨਾਂ ਬੋਅਜ਼ ਹੈ।”

20“ਯਾਹਵੇਹ ਉਸ ਨੂੰ ਅਸੀਸ ਦੇਵੇ!” ਨਾਓਮੀ ਨੇ ਆਪਣੀ ਨੂੰਹ ਨੂੰ ਕਿਹਾ। “ਉਸ ਨੇ ਜਿਉਂਦਿਆਂ ਅਤੇ ਮੁਰਦਿਆਂ ਲਈ ਆਪਣੀ ਦਿਆਲਤਾ ਦਿਖਾਉਣੀ ਬੰਦ ਨਹੀਂ ਕੀਤੀ।” ਉਸਨੇ ਅੱਗੇ ਕਿਹਾ, “ਉਹ ਆਦਮੀ ਸਾਡਾ ਨਜ਼ਦੀਕੀ ਰਿਸ਼ਤੇਦਾਰ ਹੈ; ਉਹ ਸਾਡੇ ਸਰਪ੍ਰਸਤ-ਛੁਡਾਉਣ ਵਾਲਿਆਂ ਵਿੱਚੋਂ ਇੱਕ ਹੈ।”

21ਤਦ ਮੋਆਬੀ ਰੂਥ ਨੇ ਕਿਹਾ, “ਉਸ ਨੇ ਮੈਨੂੰ ਇੱਥੋਂ ਤੱਕ ਕਿਹਾ, ‘ਜਦੋਂ ਤੱਕ ਮੇਰੀਆਂ ਵਾਢਿਆਂ ਨਾ ਹੋ ਜਾਣ ਤਦ ਤੱਕ ਮੇਰੇ ਜੁਆਨਾਂ ਦੇ ਨਾਲ-ਨਾਲ ਰਿਹਾ ਕਰ।’ ”

22ਨਾਓਮੀ ਨੇ ਆਪਣੀ ਨੂੰਹ ਰੂਥ ਨੂੰ ਆਖਿਆ, ਹੇ ਮੇਰੀ ਧੀ, ਤੇਰੇ ਲਈ ਇਹ ਚੰਗਾ ਹੋਵੇਗਾ ਜੋ ਉਹ ਦੇ ਲਈ ਕੰਮ ਕਰਨ ਵਾਲੀਆਂ ਔਰਤਾਂ ਨਾਲ ਜਾਇਆ ਕਰੇ, ਕਿਉਂ ਜੋ ਕਿਸੇ ਹੋਰ ਦੇ ਖੇਤ ਵਿੱਚ ਜਾਣਾ ਤੇਰੇ ਲਈ ਨੁਕਸਾਨਦਾਇਕ ਹੋ ਸਕਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.