ਰੂਥ 2

ਤਾਂ ਉਹ ਬਾਹਰ ਨਿੱਕਲ ਕੇ ਖੇਤ ਵਿੱਚ ਵੜ ਕੇ ਵਾਢਿਆਂ ਦੇ ਪਿੱਛੇ ਸਿੱਟੇ ਚੁਗਣ ਲੱਗੀ। ਜਿਵੇਂ ਉਹ ਨਿਕਲੀ ਤੇ ਉਹ ਅਲੀਮਲਕ ਦੇ ਰਿਸ਼ਤੇਦਾਰ ਬੋਅਜ਼ ਦੇ ਖੇਤ ਵਿੱਚ ਜਾ ਵੜੀ।

Ruth 2:3 (UKJV) And she went, and came, and gleaned in the field after the reapers: and her hap was to light on a part of the field belonging unto Boaz, who was of the kindred of Elimelech.

1ਹੁਣ ਨਾਓਮੀ ਦੇ ਪਤੀ ਦਾ ਇੱਕ ਰਿਸ਼ਤੇਦਾਰ ਸੀ, ਅਲੀਮਲਕ ਦੇ ਪਰਿਵਾਰ ਵਿੱਚੋਂ ਅਤੇ ਉਹ ਧਨਵਾਨ ਮਨੁੱਖ ਸੀ, ਉਸਦਾ ਨਾਮ ਬੋਅਜ਼ ਸੀ।

2ਅਤੇ ਮੋਆਬੀ ਰੂਥ ਨੇ ਨਾਓਮੀ ਨੂੰ ਆਖਿਆ, ਮੈਨੂੰ ਖੇਤਾਂ ਵਿੱਚ ਜਾਣ ਦੀ ਆਗਿਆ ਦੇ ਅਤੇ ਜਿਸ ਦੀ ਨਿਗਾਹ ਵਿੱਚ ਮੈਂ ਕਿਰਪਾ ਪਾਵਾਂ, ਉਸਦੇ ਖੇਤ ਵਿੱਚੋਂ ਸਿੱਟੇ ਚੁੱਗ ਲਿਆਵਾਂ। ਨਾਓਮੀ ਨੇ ਉਸ ਨੂੰ ਕਿਹਾ, “ਜਾ ਮੇਰੀਏ ਧੀਏ।”

3ਤਾਂ ਉਹ ਬਾਹਰ ਨਿੱਕਲ ਕੇ ਖੇਤ ਵਿੱਚ ਵੜ ਕੇ ਵਾਢਿਆਂ ਦੇ ਪਿੱਛੇ ਸਿੱਟੇ ਚੁਗਣ ਲੱਗੀ। ਜਿਵੇਂ ਉਹ ਨਿਕਲੀ ਤੇ ਉਹ ਅਲੀਮਲਕ ਦੇ ਰਿਸ਼ਤੇਦਾਰ ਬੋਅਜ਼ ਦੇ ਖੇਤ ਵਿੱਚ ਜਾ ਵੜੀ।

4ਤਦ ਬੋਅਜ਼ ਬੈਤਲਹਮ ਤੋਂ ਆਇਆ ਅਤੇ ਵਾਢਿਆਂ ਨੂੰ ਕਿਹਾ, “ਯਾਹਵੇਹ ਤੁਹਾਡੇ ਅੰਗ-ਸੰਗ ਹੋਵੇ!” ਉਹਨਾਂ ਨੇ ਜਵਾਬ ਦਿੱਤਾ, “ਯਾਹਵੇਹ ਤੁਹਾਨੂੰ ਵੀ ਅਸੀਸ ਦੇਵੇ!”

5ਬੋਅਜ਼ ਨੇ ਆਪਣੇ ਵਾਢਿਆਂ ਦੇ ਨਿਗਾਹਬਾਨ ਨੂੰ ਪੁੱਛਿਆ, “ਉਹ ਮੁਟਿਆਰ ਕਿਸ ਦੀ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.