ਰੂਥ 2

ਬੋਅਜ਼ ਨੇ ਆਪਣੇ ਵਾਢਿਆਂ ਦੇ ਨਿਗਾਹਬਾਨ ਨੂੰ ਪੁੱਛਿਆ, “ਉਹ ਮੁਟਿਆਰ ਕਿਸ ਦੀ ਹੈ?”

Ruth 2:5 (UKJV) Then said Boaz unto his servant that was set over the reapers, Whose damsel is this?

3ਤਾਂ ਉਹ ਬਾਹਰ ਨਿੱਕਲ ਕੇ ਖੇਤ ਵਿੱਚ ਵੜ ਕੇ ਵਾਢਿਆਂ ਦੇ ਪਿੱਛੇ ਸਿੱਟੇ ਚੁਗਣ ਲੱਗੀ। ਜਿਵੇਂ ਉਹ ਨਿਕਲੀ ਤੇ ਉਹ ਅਲੀਮਲਕ ਦੇ ਰਿਸ਼ਤੇਦਾਰ ਬੋਅਜ਼ ਦੇ ਖੇਤ ਵਿੱਚ ਜਾ ਵੜੀ।

4ਤਦ ਬੋਅਜ਼ ਬੈਤਲਹਮ ਤੋਂ ਆਇਆ ਅਤੇ ਵਾਢਿਆਂ ਨੂੰ ਕਿਹਾ, “ਯਾਹਵੇਹ ਤੁਹਾਡੇ ਅੰਗ-ਸੰਗ ਹੋਵੇ!” ਉਹਨਾਂ ਨੇ ਜਵਾਬ ਦਿੱਤਾ, “ਯਾਹਵੇਹ ਤੁਹਾਨੂੰ ਵੀ ਅਸੀਸ ਦੇਵੇ!”

5ਬੋਅਜ਼ ਨੇ ਆਪਣੇ ਵਾਢਿਆਂ ਦੇ ਨਿਗਾਹਬਾਨ ਨੂੰ ਪੁੱਛਿਆ, “ਉਹ ਮੁਟਿਆਰ ਕਿਸ ਦੀ ਹੈ?”

6ਨਿਗਾਹਬਾਨ ਨੇ ਉੱਤਰ ਦਿੱਤਾ, “ਉਹ ਮੋਆਬਣ ਹੈ ਜੋ ਨਾਓਮੀ ਨਾਲ ਮੋਆਬ ਤੋਂ ਵਾਪਸ ਆਈ ਸੀ।

7ਉਸ ਨੇ ਕਿਹਾ, ‘ਕਿਰਪਾ ਕਰਕੇ ਮੈਨੂੰ ਵਾਢਿਆਂ ਦੇ ਪਿੱਛੇ ਪੂਲਿਆਂ ਦੇ ਵਿਚਕਾਰ ਸਿੱਟੇ ਚੁਗਣ ਅਤੇ ਇਕੱਠਾ ਕਰਨ ਦਿਓ।’ ਤਦ ਉਹ ਆਈ ਅਤੇ ਸਵੇਰ ਤੋਂ ਹੁਣ ਤੱਕ ਕੰਮ ਵਿੱਚ ਲੱਗੀ ਰਹੀ, ਥੋੜਾ ਜਿਹਾ ਅਰਾਮ ਕਰਨ ਲਈ ਕੋਠੜੀ ਵਿੱਚ ਠਹਿਰੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.