ਰੂਥ 3

ਉਸ ਨੇ ਉੱਤਰ ਦਿੱਤਾ, “ਹੇ ਮੇਰੀ ਧੀ, ਯਾਹਵੇਹ ਤੈਨੂੰ ਅਸੀਸ ਦੇਵੇ, ਕਿਉਂ ਜੋ ਤੂੰ ਪਹਿਲਾ ਨਾਲੋਂ ਅੰਤ ਵਿੱਚ ਵੱਧ ਕਿਰਪਾ ਵਿਖਾਈ ਹੈ, ਇਸ ਲਈ ਜੋ ਤੂੰ ਗੱਭਰੂਆਂ ਦੇ ਪਿੱਛੇ ਨਹੀਂ ਲੱਗੀ, ਭਾਵੇਂ ਧਨਵਾਨ ਹੋਣ ਭਾਵੇਂ ਗਰੀਬ।

Ruth 3:10 (UKJV) And he said, Blessed be you of the LORD, my daughter: for you have showed more kindness in the latter end than at the beginning, inasmuch as you followed not young men, whether poor or rich.

8ਅੱਧੀ ਰਾਤ ਨੂੰ ਉਹ ਮਨੁੱਖ ਚੌਂਕ ਗਿਆ ਅਤੇ ਪਾਸਾ ਪਰਤ ਕੇ ਵੇਖਿਆ ਕਿ ਇੱਕ ਔਰਤ ਉਸ ਦੇ ਪੈਰਾਂ ਕੋਲ ਲੇਟੀ ਹੋਈ ਹੈ।

9ਉਸ ਨੇ ਪੁੱਛਿਆ, “ਤੁਸੀਂ ਕੌਣ ਹੋ?” ਉਸਨੇ ਕਿਹਾ, “ਮੈਂ ਤੇਰੀ ਦਾਸੀ ਰੂਥ ਹਾਂ। ਮੇਰੇ ਉੱਤੇ ਆਪਣੇ ਕੱਪੜੇ ਦਾ ਕੋਨਾ ਵਿਛਾ ਦਿਓ ਕਿਉਂ ਜੋ ਤੁਸੀਂ ਸਾਡੀ ਜ਼ਮੀਨ ਨੂੰ ਛੁਡਾਉਣ ਵਾਲਿਆਂ ਵਿੱਚੋਂ ਹੋ।”

10ਉਸ ਨੇ ਉੱਤਰ ਦਿੱਤਾ, “ਹੇ ਮੇਰੀ ਧੀ, ਯਾਹਵੇਹ ਤੈਨੂੰ ਅਸੀਸ ਦੇਵੇ, ਕਿਉਂ ਜੋ ਤੂੰ ਪਹਿਲਾ ਨਾਲੋਂ ਅੰਤ ਵਿੱਚ ਵੱਧ ਕਿਰਪਾ ਵਿਖਾਈ ਹੈ, ਇਸ ਲਈ ਜੋ ਤੂੰ ਗੱਭਰੂਆਂ ਦੇ ਪਿੱਛੇ ਨਹੀਂ ਲੱਗੀ, ਭਾਵੇਂ ਧਨਵਾਨ ਹੋਣ ਭਾਵੇਂ ਗਰੀਬ।

11ਹੁਣ, ਹੇ ਮੇਰੀ ਧੀ, ਨਾ ਡਰ! ਮੈਂ ਤੇਰੇ ਲਈ ਉਹ ਸਭ ਕੁਝ ਕਰਾਂਗਾ ਜੋ ਤੂੰ ਮੰਗਦੀ ਹੈ। ਮੇਰੇ ਨਗਰ ਦੇ ਸਾਰੇ ਲੋਕ ਜਾਣਦੇ ਹਨ ਕਿ ਤੂੰ ਇੱਕ ਭਲੀ ਔਰਤ ਹੈ।

12ਭਾਵੇਂ ਇਹ ਸੱਚ ਹੈ ਕਿ ਮੈਂ ਛੁਡਾਉਣ ਵਾਲਾ ਹਾਂ ਪਰ ਇੱਕ ਹੋਰ ਛੁਡਾਉਣ ਵਾਲਾ ਹੈ, ਜੋ ਮੇਰੇ ਨਾਲੋਂ ਵੀ ਨਜ਼ਦੀਕ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.