9ਉਸ ਨੇ ਪੁੱਛਿਆ, “ਤੁਸੀਂ ਕੌਣ ਹੋ?” ਉਸਨੇ ਕਿਹਾ, “ਮੈਂ ਤੇਰੀ ਦਾਸੀ ਰੂਥ ਹਾਂ। ਮੇਰੇ ਉੱਤੇ ਆਪਣੇ ਕੱਪੜੇ ਦਾ ਕੋਨਾ ਵਿਛਾ ਦਿਓ ਕਿਉਂ ਜੋ ਤੁਸੀਂ ਸਾਡੀ ਜ਼ਮੀਨ ਨੂੰ ਛੁਡਾਉਣ ਵਾਲਿਆਂ ਵਿੱਚੋਂ ਹੋ।”
10ਉਸ ਨੇ ਉੱਤਰ ਦਿੱਤਾ, “ਹੇ ਮੇਰੀ ਧੀ, ਯਾਹਵੇਹ ਤੈਨੂੰ ਅਸੀਸ ਦੇਵੇ, ਕਿਉਂ ਜੋ ਤੂੰ ਪਹਿਲਾ ਨਾਲੋਂ ਅੰਤ ਵਿੱਚ ਵੱਧ ਕਿਰਪਾ ਵਿਖਾਈ ਹੈ, ਇਸ ਲਈ ਜੋ ਤੂੰ ਗੱਭਰੂਆਂ ਦੇ ਪਿੱਛੇ ਨਹੀਂ ਲੱਗੀ, ਭਾਵੇਂ ਧਨਵਾਨ ਹੋਣ ਭਾਵੇਂ ਗਰੀਬ।
11ਹੁਣ, ਹੇ ਮੇਰੀ ਧੀ, ਨਾ ਡਰ! ਮੈਂ ਤੇਰੇ ਲਈ ਉਹ ਸਭ ਕੁਝ ਕਰਾਂਗਾ ਜੋ ਤੂੰ ਮੰਗਦੀ ਹੈ। ਮੇਰੇ ਨਗਰ ਦੇ ਸਾਰੇ ਲੋਕ ਜਾਣਦੇ ਹਨ ਕਿ ਤੂੰ ਇੱਕ ਭਲੀ ਔਰਤ ਹੈ।
12ਭਾਵੇਂ ਇਹ ਸੱਚ ਹੈ ਕਿ ਮੈਂ ਛੁਡਾਉਣ ਵਾਲਾ ਹਾਂ ਪਰ ਇੱਕ ਹੋਰ ਛੁਡਾਉਣ ਵਾਲਾ ਹੈ, ਜੋ ਮੇਰੇ ਨਾਲੋਂ ਵੀ ਨਜ਼ਦੀਕ ਹੈ।
13ਅੱਜ ਰਾਤ ਠਹਿਰ ਜਾ ਅਤੇ ਸਵੇਰ ਨੂੰ ਜੇ ਉਹ ਤੇਰੇ ਲਈ ਛੁਡਾਉਣ ਦਾ ਕੰਮ ਕਰੇ ਤਾਂ ਚੰਗਾ, ਉਹ ਛੁਡਾਉਣਾ ਨਾ ਚਾਹੇ ਤਾਂ ਮੈਂ ਇਹ ਕੰਮ ਕਰਾਂਗਾ, ਮੈਂ ਜੀਉਂਦੇ ਯਾਹਵੇਹ ਦੀ ਸਹੁੰ ਖਾਂਦਾ ਹਾਂ। ਤੂੰ ਸਵੇਰ ਤੱਕ ਇੱਥੇ ਹੀ ਲੇਟੀ ਰਹਿ।”