13ਅੱਜ ਰਾਤ ਠਹਿਰ ਜਾ ਅਤੇ ਸਵੇਰ ਨੂੰ ਜੇ ਉਹ ਤੇਰੇ ਲਈ ਛੁਡਾਉਣ ਦਾ ਕੰਮ ਕਰੇ ਤਾਂ ਚੰਗਾ, ਉਹ ਛੁਡਾਉਣਾ ਨਾ ਚਾਹੇ ਤਾਂ ਮੈਂ ਇਹ ਕੰਮ ਕਰਾਂਗਾ, ਮੈਂ ਜੀਉਂਦੇ ਯਾਹਵੇਹ ਦੀ ਸਹੁੰ ਖਾਂਦਾ ਹਾਂ। ਤੂੰ ਸਵੇਰ ਤੱਕ ਇੱਥੇ ਹੀ ਲੇਟੀ ਰਹਿ।”
14ਸੋ ਰੂਥ ਸਵੇਰ ਤੱਕ ਬੋਅਜ਼ ਦੇ ਪੈਰਾਂ ਕੋਲ ਲੇਟੀ ਰਹੀਂ ਅਤੇ ਤੜਕੇ ਹੀ ਜਿਸ ਵੇਲੇ ਕੋਈ ਇੱਕ ਦੂਸਰੇ ਨੂੰ ਨਾ ਪਛਾਣ ਸਕੇ ਉਹ ਉੱਠ ਗਈ। ਤਦ ਬੋਅਜ਼ ਨੇ ਕਿਹਾ, “ਇਸ ਗੱਲ ਦੀ ਖ਼ਬਰ ਕਿਸੇ ਨੂੰ ਨਾ ਹੋਵੇ ਕਿ ਪਿੜ ਵਿੱਚ ਕੋਈ ਔਰਤ ਆਈ ਸੀ।”
15ਉਸ ਨੇ ਇਹ ਵੀ ਕਿਹਾ, ਜੋ ਚਾਦਰ ਤੂੰ ਉੱਪਰ ਪਹਿਨੀ ਹੋਈ ਹੈ ਅਤੇ ਉਹ ਫੜ੍ਹ ਕੇ ਮੇਰੇ ਕੋਲ ਲਿਆ। ਜਦੋਂ ਉਸਨੇ ਅਜਿਹਾ ਕੀਤਾ, ਉਸਨੇ ਉਸ ਵਿੱਚ ਜੌਂ ਦੇ ਛੇ ਟੋਪੇ ਮਿਣ ਉਸ ਨੂੰ ਦਿੱਤੇ, ਫਿਰ ਉਹ ਸ਼ਹਿਰ ਵਾਪਸ ਚਲਾ ਗਿਆ।
16ਜਦੋਂ ਰੂਥ ਆਪਣੀ ਸੱਸ ਕੋਲ ਆਈ ਤਾਂ ਨਾਓਮੀ ਨੇ ਪੁੱਛਿਆ, “ਹੇ ਮੇਰੀਏ ਧੀਏ, ਤੇਰੇ ਨਾਲ ਕੀ ਬੀਤੀ?” ਤਦ ਉਸਨੇ ਉਹ ਸਭ ਕੁਝ ਦੱਸ ਦਿੱਤਾ ਜੋ ਉਸ ਮਨੁੱਖ ਨੇ ਉਸ ਲਈ ਕੀਤਾ ਸੀ।
17ਫਿਰ ਉਸਨੇ ਕਿਹਾ, “ਉਸ ਨੇ ਮੈਨੂੰ ਇਹ ਜੌਂ ਦੇ ਛੇ ਟੋਪੇ ਮਿਣ ਕੇ ਦਿੱਤੇ ਅਤੇ ਕਿਹਾ, ‘ਤੂੰ ਆਪਣੀ ਸੱਸ ਕੋਲ ਖਾਲੀ ਹੱਥ ਨਾ ਜਾਵੀਂ।’ ”