ਰੂਥ 4

ਬੋਅਜ਼ ਨੇ ਨਗਰ ਦੇ ਦਸ ਬਜ਼ੁਰਗਾਂ ਨੂੰ ਸੱਦਿਆ ਅਤੇ ਕਿਹਾ, “ਇੱਥੇ ਬੈਠੋ।” ਅਤੇ ਉਹ ਬੈਠ ਗਏ।

Ruth 4:2 (UKJV) And he took ten men of the elders of the city, and said, Sit all of you down here. And they sat down.

1ਇਸੇ ਦੌਰਾਨ ਬੋਅਜ਼ ਨਗਰ ਦੇ ਦਰਵਾਜ਼ੇ ਕੋਲ ਗਿਆ ਅਤੇ ਉੱਥੇ ਬੈਠ ਗਿਆ ਜਿਵੇਂ ਉਹ ਛੁਡਾਉਣ ਵਾਲਾ ਜਿਸ ਦੀ ਗੱਲ ਬੋਅਜ਼ ਨੇ ਕੀਤੀ ਸੀ, ਕੋਲੋ ਦੀ ਲੰਘ ਰਿਹਾ ਸੀ। ਤਦ ਬੋਅਜ਼ ਨੇ ਕਿਹਾ “ਹੇ ਮਿੱਤਰ! ਇੱਥੇ ਆ ਅਤੇ ਇੱਕ ਪਾਸੇ ਬੈਠ।” ਤਾਂ ਉਹ ਮੁੜਿਆ ਅਤੇ ਉੱਥੇ ਇੱਕ ਪਾਸੇ ਬੈਠ ਗਿਆ।

2ਬੋਅਜ਼ ਨੇ ਨਗਰ ਦੇ ਦਸ ਬਜ਼ੁਰਗਾਂ ਨੂੰ ਸੱਦਿਆ ਅਤੇ ਕਿਹਾ, “ਇੱਥੇ ਬੈਠੋ।” ਅਤੇ ਉਹ ਬੈਠ ਗਏ।

3ਤਦ ਉਹ ਨੇ ਉਸ ਛੁਡਾਉਣ ਵਾਲੇ ਨੂੰ ਕਿਹਾ, “ਨਾਓਮੀ, ਜੋ ਮੋਆਬ ਤੋਂ ਵਾਪਸ ਆਈ ਹੈ, ਸਾਡੇ ਰਿਸ਼ਤੇਦਾਰ ਅਲੀਮਲਕ ਦੀ ਜ਼ਮੀਨ ਹਿੱਸਾ ਵੇਚਣਾ ਚਾਹੁੰਦੀ ਹੈ।

4ਇਸ ਲਈ ਮੈਂ ਸੋਚਿਆ ਕਿ ਤੇਰੇ ਕੰਨ ਵਿੱਚ ਇਹ ਗੱਲ ਪਾਵਾਂ, ਤਾਂ ਜੋ ਤੂੰ ਹੁਣ ਇਨ੍ਹਾਂ ਲੋਕਾਂ ਦੇ ਸਾਹਮਣੇ ਜੋ ਬੈਠੇ ਹਨ ਅਤੇ ਮੇਰੇ ਕੁਲ ਦੇ ਬਜ਼ੁਰਗਾਂ ਦੇ ਸਾਹਮਣੇ ਉਹ ਨੂੰ ਖਰੀਦ ਲੈ ਅਤੇ ਜੇ ਤੂੰ ਉਹ ਨੂੰ ਛੁਡਾਉਣਾ ਹੈ ਤਾਂ ਛੁਡਾ ਲੈ, ਅਤੇ ਜੇ ਤੂੰ ਨਾ ਛੁਡਾਉਣਾ ਚਾਹੇ ਤਾਂ ਮੈਨੂੰ ਦੱਸ ਦੇ, ਤਾਂ ਜੋ ਮੈਨੂੰ ਵੀ ਖ਼ਬਰ ਹੋਵੇ, ਕਿਉਂਕਿ ਤੇਰੇ ਬਿਨ੍ਹਾਂ ਹੋਰ ਕੋਈ ਨਹੀਂ ਛੁਡਾ ਸਕਦਾ ਅਤੇ ਤੇਰੇ ਬਾਅਦ ਮੈਂ ਹਾਂ।” ਉਸ ਨੇ ਕਿਹਾ, “ਮੈਂ ਛੁਡਾਵਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.