3ਤਦ ਉਹ ਨੇ ਉਸ ਛੁਡਾਉਣ ਵਾਲੇ ਨੂੰ ਕਿਹਾ, “ਨਾਓਮੀ, ਜੋ ਮੋਆਬ ਤੋਂ ਵਾਪਸ ਆਈ ਹੈ, ਸਾਡੇ ਰਿਸ਼ਤੇਦਾਰ ਅਲੀਮਲਕ ਦੀ ਜ਼ਮੀਨ ਹਿੱਸਾ ਵੇਚਣਾ ਚਾਹੁੰਦੀ ਹੈ।
4ਇਸ ਲਈ ਮੈਂ ਸੋਚਿਆ ਕਿ ਤੇਰੇ ਕੰਨ ਵਿੱਚ ਇਹ ਗੱਲ ਪਾਵਾਂ, ਤਾਂ ਜੋ ਤੂੰ ਹੁਣ ਇਨ੍ਹਾਂ ਲੋਕਾਂ ਦੇ ਸਾਹਮਣੇ ਜੋ ਬੈਠੇ ਹਨ ਅਤੇ ਮੇਰੇ ਕੁਲ ਦੇ ਬਜ਼ੁਰਗਾਂ ਦੇ ਸਾਹਮਣੇ ਉਹ ਨੂੰ ਖਰੀਦ ਲੈ ਅਤੇ ਜੇ ਤੂੰ ਉਹ ਨੂੰ ਛੁਡਾਉਣਾ ਹੈ ਤਾਂ ਛੁਡਾ ਲੈ, ਅਤੇ ਜੇ ਤੂੰ ਨਾ ਛੁਡਾਉਣਾ ਚਾਹੇ ਤਾਂ ਮੈਨੂੰ ਦੱਸ ਦੇ, ਤਾਂ ਜੋ ਮੈਨੂੰ ਵੀ ਖ਼ਬਰ ਹੋਵੇ, ਕਿਉਂਕਿ ਤੇਰੇ ਬਿਨ੍ਹਾਂ ਹੋਰ ਕੋਈ ਨਹੀਂ ਛੁਡਾ ਸਕਦਾ ਅਤੇ ਤੇਰੇ ਬਾਅਦ ਮੈਂ ਹਾਂ।” ਉਸ ਨੇ ਕਿਹਾ, “ਮੈਂ ਛੁਡਾਵਾਂਗਾ।”
5ਤਦ ਬੋਅਜ਼ ਨੇ ਕਿਹਾ, “ਜਿਸ ਦਿਨ ਉਹ ਜ਼ਮੀਨ ਨਾਓਮੀ ਦੇ ਹੱਥੋਂ ਖ਼ਰੀਦ ਲਵੇ ਤਾਂ ਉਸੇ ਦਿਨ ਤੈਨੂੰ ਉਸ ਮਰੇ ਹੋਏ ਵਿਧਵਾ ਮੋਆਬਣ ਰੂਥ ਤੋਂ ਵੀ ਮੁੱਲ ਲੈਣੀ ਪਵੇਗੀ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ।”
6ਇਸ ਉੱਤੇ, ਉਸ ਛੁਡਾਉਣ ਵਾਲੇ ਨੇ ਕਿਹਾ, “ਫਿਰ ਤਾਂ ਮੈਂ ਇਸਨੂੰ ਛੁਡਾ ਨਹੀਂ ਸਕਦਾ ਅਜਿਹਾ ਨਾ ਹੋਵੇ ਕਿ ਮੈਂ ਆਪਣੀ ਜਾਇਦਾਦ ਨੂੰ ਖ਼ਤਰੇ ਵਿੱਚ ਪਾ ਬੈਠਾ। ਇਸ ਲਈ ਮੇਰੇ ਛੁਡਾਉਣ ਦਾ ਹੱਕ ਤੂੰ ਹੀ ਰੱਖ ਲੈ, ਕਿਉਂਕਿ ਮੈਂ ਉਸ ਨੂੰ ਨਹੀਂ ਛੁਡਾ ਸਕਦਾ।”
7(ਹੁਣ ਪਹਿਲੇ ਸਮੇਂ ਇਸਰਾਏਲ ਵਿੱਚ ਛੁਡਾਉਣ ਅਤੇ ਵਟਾਉਣ ਦੇ ਵੇਲੇ ਸਾਰੀਆਂ ਗੱਲਾਂ ਨੂੰ ਪੱਕਾ ਕਰਨ ਦੀ ਇਹ ਰੀਤ ਸੀ ਕਿ ਇੱਕ ਜਣਾ ਆਪਣੀ ਜੁੱਤੀ ਲਾ ਕੇ ਆਪਣੇ ਗੁਆਂਢੀ ਨੂੰ ਦੇ ਦਿੰਦਾ ਸੀ, ਇਸਰਾਏਲ ਵਿੱਚ ਸਬੂਤ ਦੇਣ ਦੀ ਇਹ ਰੀਤ ਸੀ।)