ਰੂਥ 4

ਇਸ ਉੱਤੇ, ਉਸ ਛੁਡਾਉਣ ਵਾਲੇ ਨੇ ਕਿਹਾ, “ਫਿਰ ਤਾਂ ਮੈਂ ਇਸਨੂੰ ਛੁਡਾ ਨਹੀਂ ਸਕਦਾ ਅਜਿਹਾ ਨਾ ਹੋਵੇ ਕਿ ਮੈਂ ਆਪਣੀ ਜਾਇਦਾਦ ਨੂੰ ਖ਼ਤਰੇ ਵਿੱਚ ਪਾ ਬੈਠਾ। ਇਸ ਲਈ ਮੇਰੇ ਛੁਡਾਉਣ ਦਾ ਹੱਕ ਤੂੰ ਹੀ ਰੱਖ ਲੈ, ਕਿਉਂਕਿ ਮੈਂ ਉਸ ਨੂੰ ਨਹੀਂ ਛੁਡਾ ਸਕਦਾ।”

Ruth 4:6 (UKJV) And the kinsman said, I cannot redeem it for myself, lest I ruin mine own inheritance: redeem you my right to yourself; for I cannot redeem it.

4ਇਸ ਲਈ ਮੈਂ ਸੋਚਿਆ ਕਿ ਤੇਰੇ ਕੰਨ ਵਿੱਚ ਇਹ ਗੱਲ ਪਾਵਾਂ, ਤਾਂ ਜੋ ਤੂੰ ਹੁਣ ਇਨ੍ਹਾਂ ਲੋਕਾਂ ਦੇ ਸਾਹਮਣੇ ਜੋ ਬੈਠੇ ਹਨ ਅਤੇ ਮੇਰੇ ਕੁਲ ਦੇ ਬਜ਼ੁਰਗਾਂ ਦੇ ਸਾਹਮਣੇ ਉਹ ਨੂੰ ਖਰੀਦ ਲੈ ਅਤੇ ਜੇ ਤੂੰ ਉਹ ਨੂੰ ਛੁਡਾਉਣਾ ਹੈ ਤਾਂ ਛੁਡਾ ਲੈ, ਅਤੇ ਜੇ ਤੂੰ ਨਾ ਛੁਡਾਉਣਾ ਚਾਹੇ ਤਾਂ ਮੈਨੂੰ ਦੱਸ ਦੇ, ਤਾਂ ਜੋ ਮੈਨੂੰ ਵੀ ਖ਼ਬਰ ਹੋਵੇ, ਕਿਉਂਕਿ ਤੇਰੇ ਬਿਨ੍ਹਾਂ ਹੋਰ ਕੋਈ ਨਹੀਂ ਛੁਡਾ ਸਕਦਾ ਅਤੇ ਤੇਰੇ ਬਾਅਦ ਮੈਂ ਹਾਂ।” ਉਸ ਨੇ ਕਿਹਾ, “ਮੈਂ ਛੁਡਾਵਾਂਗਾ।”

5ਤਦ ਬੋਅਜ਼ ਨੇ ਕਿਹਾ, “ਜਿਸ ਦਿਨ ਉਹ ਜ਼ਮੀਨ ਨਾਓਮੀ ਦੇ ਹੱਥੋਂ ਖ਼ਰੀਦ ਲਵੇ ਤਾਂ ਉਸੇ ਦਿਨ ਤੈਨੂੰ ਉਸ ਮਰੇ ਹੋਏ ਵਿਧਵਾ ਮੋਆਬਣ ਰੂਥ ਤੋਂ ਵੀ ਮੁੱਲ ਲੈਣੀ ਪਵੇਗੀ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ।”

6ਇਸ ਉੱਤੇ, ਉਸ ਛੁਡਾਉਣ ਵਾਲੇ ਨੇ ਕਿਹਾ, “ਫਿਰ ਤਾਂ ਮੈਂ ਇਸਨੂੰ ਛੁਡਾ ਨਹੀਂ ਸਕਦਾ ਅਜਿਹਾ ਨਾ ਹੋਵੇ ਕਿ ਮੈਂ ਆਪਣੀ ਜਾਇਦਾਦ ਨੂੰ ਖ਼ਤਰੇ ਵਿੱਚ ਪਾ ਬੈਠਾ। ਇਸ ਲਈ ਮੇਰੇ ਛੁਡਾਉਣ ਦਾ ਹੱਕ ਤੂੰ ਹੀ ਰੱਖ ਲੈ, ਕਿਉਂਕਿ ਮੈਂ ਉਸ ਨੂੰ ਨਹੀਂ ਛੁਡਾ ਸਕਦਾ।”

7(ਹੁਣ ਪਹਿਲੇ ਸਮੇਂ ਇਸਰਾਏਲ ਵਿੱਚ ਛੁਡਾਉਣ ਅਤੇ ਵਟਾਉਣ ਦੇ ਵੇਲੇ ਸਾਰੀਆਂ ਗੱਲਾਂ ਨੂੰ ਪੱਕਾ ਕਰਨ ਦੀ ਇਹ ਰੀਤ ਸੀ ਕਿ ਇੱਕ ਜਣਾ ਆਪਣੀ ਜੁੱਤੀ ਲਾ ਕੇ ਆਪਣੇ ਗੁਆਂਢੀ ਨੂੰ ਦੇ ਦਿੰਦਾ ਸੀ, ਇਸਰਾਏਲ ਵਿੱਚ ਸਬੂਤ ਦੇਣ ਦੀ ਇਹ ਰੀਤ ਸੀ।)

8ਤਾਂ ਉਸ ਛੁਡਾਉਣ ਵਾਲੇ ਨੇ ਬੋਅਜ਼ ਨੂੰ ਕਿਹਾ, “ਇਸ ਨੂੰ ਆਪ ਖਰੀਦ ਲੈ।” ਅਤੇ ਉਸਨੇ ਆਪਣੀ ਜੁੱਤੀ ਲਾਹ ਦਿੱਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.