5ਤਦ ਬੋਅਜ਼ ਨੇ ਕਿਹਾ, “ਜਿਸ ਦਿਨ ਉਹ ਜ਼ਮੀਨ ਨਾਓਮੀ ਦੇ ਹੱਥੋਂ ਖ਼ਰੀਦ ਲਵੇ ਤਾਂ ਉਸੇ ਦਿਨ ਤੈਨੂੰ ਉਸ ਮਰੇ ਹੋਏ ਵਿਧਵਾ ਮੋਆਬਣ ਰੂਥ ਤੋਂ ਵੀ ਮੁੱਲ ਲੈਣੀ ਪਵੇਗੀ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ।”
6ਇਸ ਉੱਤੇ, ਉਸ ਛੁਡਾਉਣ ਵਾਲੇ ਨੇ ਕਿਹਾ, “ਫਿਰ ਤਾਂ ਮੈਂ ਇਸਨੂੰ ਛੁਡਾ ਨਹੀਂ ਸਕਦਾ ਅਜਿਹਾ ਨਾ ਹੋਵੇ ਕਿ ਮੈਂ ਆਪਣੀ ਜਾਇਦਾਦ ਨੂੰ ਖ਼ਤਰੇ ਵਿੱਚ ਪਾ ਬੈਠਾ। ਇਸ ਲਈ ਮੇਰੇ ਛੁਡਾਉਣ ਦਾ ਹੱਕ ਤੂੰ ਹੀ ਰੱਖ ਲੈ, ਕਿਉਂਕਿ ਮੈਂ ਉਸ ਨੂੰ ਨਹੀਂ ਛੁਡਾ ਸਕਦਾ।”
7(ਹੁਣ ਪਹਿਲੇ ਸਮੇਂ ਇਸਰਾਏਲ ਵਿੱਚ ਛੁਡਾਉਣ ਅਤੇ ਵਟਾਉਣ ਦੇ ਵੇਲੇ ਸਾਰੀਆਂ ਗੱਲਾਂ ਨੂੰ ਪੱਕਾ ਕਰਨ ਦੀ ਇਹ ਰੀਤ ਸੀ ਕਿ ਇੱਕ ਜਣਾ ਆਪਣੀ ਜੁੱਤੀ ਲਾ ਕੇ ਆਪਣੇ ਗੁਆਂਢੀ ਨੂੰ ਦੇ ਦਿੰਦਾ ਸੀ, ਇਸਰਾਏਲ ਵਿੱਚ ਸਬੂਤ ਦੇਣ ਦੀ ਇਹ ਰੀਤ ਸੀ।)
8ਤਾਂ ਉਸ ਛੁਡਾਉਣ ਵਾਲੇ ਨੇ ਬੋਅਜ਼ ਨੂੰ ਕਿਹਾ, “ਇਸ ਨੂੰ ਆਪ ਖਰੀਦ ਲੈ।” ਅਤੇ ਉਸਨੇ ਆਪਣੀ ਜੁੱਤੀ ਲਾਹ ਦਿੱਤੀ।
9ਤਦ ਬੋਅਜ਼ ਨੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੂੰ ਕਿਹਾ, “ਅੱਜ ਤੁਸੀਂ ਗਵਾਹ ਹੋ ਕਿ ਮੈਂ ਅਲੀਮਲਕ, ਕਿਲਓਨ ਅਤੇ ਮਹਿਲੋਨ ਦੀ ਸਾਰੀ ਜਾਇਦਾਦ ਨਾਓਮੀ ਦੇ ਹੱਥੋਂ ਖਰੀਦ ਲਈ ਹੈ।