ਸਰੇਸ਼ਟ 4

ਹੇ ਮੇਰੀ ਲਾੜੀ, ਤੂੰ ਲਬਾਨੋਨ ਤੋਂ ਮੇਰੇ ਨਾਲ ਚੱਲ, ਲਬਾਨੋਨ ਤੋਂ ਮੇਰੇ ਨਾਲ ਆ। ਅਮਾਨਾ ਦੀ ਚੋਟੀ ਤੋਂ, ਸਨੀਰ ਦੀ ਚੋਟੀ ਤੋਂ, ਹਰਮੋਨ ਦੀ ਸਿਖਰ ਤੋਂ, ਸ਼ੇਰਾਂ ਦੇ ਘੋਰਨਿਆ ਤੋਂ ਅਤੇ ਚੀਤਿਆਂ ਦੇ ਪਹਾੜੀ ਟਿਕਾਣਿਆਂ ਤੋਂ।

Song of Solomon 4:8 (UKJV) Come with me from Lebanon, my spouse, with me from Lebanon: look from the top of Amana, from the top of Shenir and Hermon, from the lions' dens, from the mountains of the leopards.

6ਜਦ ਤੱਕ ਦਿਨ ਨਹੀਂ ਢਲਦਾ ਹੈ ਅਤੇ ਪਰਛਾਵੇਂ ਭੱਜ ਨਹੀਂ ਜਾਂਦੇ, ਮੈਂ ਗੰਧਰਸ ਦੇ ਪਹਾੜ ਅਤੇ ਧੂਪ ਦੇ ਪਹਾੜ ਉੱਤੇ ਚਲਾ ਜਾਵਾਂਗਾ।

7ਹੇ ਮੇਰੀ ਪਿਆਰੀ, ਤੂੰ ਸਾਰੀ ਦੀ ਸਾਰੀ ਸੁੰਦਰ ਹੈ, ਤੇਰੇ ਵਿੱਚ ਕੋਈ ਕਮੀ ਨਹੀਂ ਹੈ।

8ਹੇ ਮੇਰੀ ਲਾੜੀ, ਤੂੰ ਲਬਾਨੋਨ ਤੋਂ ਮੇਰੇ ਨਾਲ ਚੱਲ, ਲਬਾਨੋਨ ਤੋਂ ਮੇਰੇ ਨਾਲ ਆ। ਅਮਾਨਾ ਦੀ ਚੋਟੀ ਤੋਂ, ਸਨੀਰ ਦੀ ਚੋਟੀ ਤੋਂ, ਹਰਮੋਨ ਦੀ ਸਿਖਰ ਤੋਂ, ਸ਼ੇਰਾਂ ਦੇ ਘੋਰਨਿਆ ਤੋਂ ਅਤੇ ਚੀਤਿਆਂ ਦੇ ਪਹਾੜੀ ਟਿਕਾਣਿਆਂ ਤੋਂ।

9ਹੇ ਪਿਆਰੀ ਮੇਰੀ ਵਹੁਟੀ, ਤੂੰ ਮੇਰਾ ਦਿਲ ਚੁਰਾ ਲਿਆ ਹੈ, ਤੇਰੀਆਂ ਅੱਖਾਂ ਦੀ ਇੱਕ ਝਲਕ ਨਾਲ ਆਪਣੀ ਗਰਦਨ ਦੀ ਮਾਲਾ ਦੇ ਇੱਕ ਮੋਤੀ ਨਾਲ ਤੂੰ ਮੇਰਾ ਦਿਲ ਚੁਰਾ ਲਿਆ ਹੈ।

10ਹੇ ਮੇਰੀ ਪਿਆਰੀ, ਮੇਰੀ ਵਹੁਟੀ, ਤੇਰਾ ਪਿਆਰ ਕਿੰਨਾ ਪ੍ਰਸੰਨ ਹੈ! ਤੇਰਾ ਪਿਆਰ ਦਾਖ਼ਰਸ ਨਾਲੋਂ, ਅਤੇ ਤੇਰੀ ਅਤਰ ਦੀ ਸੁਗੰਧ ਸਾਰਿਆ ਮਸਾਲੇ ਨਾਲੋਂ ਕਿੰਨੀ ਚੰਗੀ ਹੈ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.