ਸਰੇਸ਼ਟ 5

ਮੇਰੇ ਪਿਆਰੇ ਨੇ ਦਰਵਾਜ਼ੇ ਦੀ ਕੁੰਡੀ ਖੋਲ੍ਹਣ ਲਈ ਹੱਥ ਮੇਰੀ ਵੱਲ ਕੀਤਾ, ਮੇਰਾ ਦਿਲ ਉਸ ਲਈ ਧੜਕਣ ਲੱਗਾ।

Song of Solomon 5:4 (UKJV) My beloved put in his hand by the hole of the door, and my bowels were moved for him.

2ਮੈਂ ਸੁੱਤੀ ਪਈ ਸੀ ਪਰ ਮੇਰਾ ਮਨ ਜਾਗਦਾ ਸੀ, ਸੁਣੋ! ਮੇਰਾ ਪਿਆਰਾ ਬਾਲਮ ਖੜਕਾਉਂਦਾ ਹੈ, “ਮੇਰੇ ਲਈ ਖੋਲ੍ਹ, ਮੇਰੀ ਪਿਆਰੀ, ਮੇਰੀ ਸੋਹਣੀ, ਮੇਰੀ ਕਬੂਤਰੀ, ਮੇਰੀ ਨਿਰਦੋਸ਼। ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ, ਅਤੇ ਮੇਰੇ ਵਾਲ ਰਾਤ ਦੀਆਂ ਬੂੰਦਾਂ ਨਾਲ ਭਿੱਜ ਗਏ ਹਨ।”

3ਮੈਂ ਆਪਣਾ ਚੋਗਾ ਲਾਹ ਲਿਆ ਹੈ, ਕੀ ਮੈਨੂੰ ਇਹ ਫਿਰ ਪਹਿਨਣਾ ਚਾਹੀਦਾ ਹੈ? ਮੈਂ ਆਪਣੇ ਪੈਰ ਧੋ ਲਏ ਹਨ, ਕੀ ਮੈਂ ਉਨ੍ਹਾਂ ਨੂੰ ਫਿਰ ਮੈਲੇ ਕਰਾਂ?

4ਮੇਰੇ ਪਿਆਰੇ ਨੇ ਦਰਵਾਜ਼ੇ ਦੀ ਕੁੰਡੀ ਖੋਲ੍ਹਣ ਲਈ ਹੱਥ ਮੇਰੀ ਵੱਲ ਕੀਤਾ, ਮੇਰਾ ਦਿਲ ਉਸ ਲਈ ਧੜਕਣ ਲੱਗਾ।

5ਮੈਂ ਆਪਣੇ ਪ੍ਰੀਤਮ ਲਈ ਦਰਵਾਜ਼ਾ ਖੋਲ੍ਹਣ ਲਈ ਉੱਠੀ, ਅਤੇ ਮੇਰੇ ਹੱਥਾਂ ਵਿੱਚ ਗੰਧਰਸ ਟਪਕਿਆ, ਉਹ ਗੰਧਰਸ ਮੇਰੀਆਂ ਉਂਗਲਾਂ ਤੋਂ ਅਤੇ ਦਰਵਾਜ਼ੇ ਦੇ ਕੁੰਡੇ ਉੱਤੇ ਵਗਿਆ।

6ਮੈਂ ਆਪਣੇ ਪ੍ਰੀਤਮ ਲਈ ਖੋਲ੍ਹਿਆ ਪਰ ਮੇਰਾ ਪ੍ਰੀਤਮ ਮੁੜ ਕੇ ਚਲਾ ਗਿਆ ਸੀ, ਉਸ ਦੇ ਜਾਣ ਨਾਲ ਮੇਰਾ ਦਿਲ ਡੁੱਬ ਗਿਆ, ਮੈਂ ਉਸ ਨੂੰ ਲੱਭਿਆ ਪਰ ਉਹ ਲੱਭਾ ਨਾ, ਮੈਂ ਉਸ ਨੂੰ ਬੁਲਾਇਆ ਪਰ ਉਸ ਨੇ ਉੱਤਰ ਨਾ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.