ਸਰੇਸ਼ਟ 5

ਪਹਿਰੇਦਾਰਾਂ ਨੇ ਮੈਨੂੰ ਲੱਭ ਲਿਆ ਜਦੋਂ ਉਹ ਸ਼ਹਿਰ ਵਿੱਚ ਚੱਕਰ ਲਗਾ ਰਹੇ ਸਨ, ਉਨ੍ਹਾਂ ਨੇ ਮੈਨੂੰ ਕੁੱਟਿਆ, ਉਨ੍ਹਾਂ ਨੇ ਮੈਨੂੰ ਜ਼ਖਮੀ ਕਰ ਦਿੱਤਾ, ਉਨ੍ਹਾਂ ਨੇ ਮੇਰਾ ਚੋਗਾ ਖੋਹ ਲਿਆ, ਉਹ ਜੋ ਸ਼ਹਿਰ ਦੀਆ ਕੰਧਾ ਦੇ ਰਾਖੇ ਸੀ!

Song of Solomon 5:7 (UKJV) The watchmen that went about the city found me, they stroke me, they wounded me; the keepers of the walls took away my veil from me.

5ਮੈਂ ਆਪਣੇ ਪ੍ਰੀਤਮ ਲਈ ਦਰਵਾਜ਼ਾ ਖੋਲ੍ਹਣ ਲਈ ਉੱਠੀ, ਅਤੇ ਮੇਰੇ ਹੱਥਾਂ ਵਿੱਚ ਗੰਧਰਸ ਟਪਕਿਆ, ਉਹ ਗੰਧਰਸ ਮੇਰੀਆਂ ਉਂਗਲਾਂ ਤੋਂ ਅਤੇ ਦਰਵਾਜ਼ੇ ਦੇ ਕੁੰਡੇ ਉੱਤੇ ਵਗਿਆ।

6ਮੈਂ ਆਪਣੇ ਪ੍ਰੀਤਮ ਲਈ ਖੋਲ੍ਹਿਆ ਪਰ ਮੇਰਾ ਪ੍ਰੀਤਮ ਮੁੜ ਕੇ ਚਲਾ ਗਿਆ ਸੀ, ਉਸ ਦੇ ਜਾਣ ਨਾਲ ਮੇਰਾ ਦਿਲ ਡੁੱਬ ਗਿਆ, ਮੈਂ ਉਸ ਨੂੰ ਲੱਭਿਆ ਪਰ ਉਹ ਲੱਭਾ ਨਾ, ਮੈਂ ਉਸ ਨੂੰ ਬੁਲਾਇਆ ਪਰ ਉਸ ਨੇ ਉੱਤਰ ਨਾ ਦਿੱਤਾ।

7ਪਹਿਰੇਦਾਰਾਂ ਨੇ ਮੈਨੂੰ ਲੱਭ ਲਿਆ ਜਦੋਂ ਉਹ ਸ਼ਹਿਰ ਵਿੱਚ ਚੱਕਰ ਲਗਾ ਰਹੇ ਸਨ, ਉਨ੍ਹਾਂ ਨੇ ਮੈਨੂੰ ਕੁੱਟਿਆ, ਉਨ੍ਹਾਂ ਨੇ ਮੈਨੂੰ ਜ਼ਖਮੀ ਕਰ ਦਿੱਤਾ, ਉਨ੍ਹਾਂ ਨੇ ਮੇਰਾ ਚੋਗਾ ਖੋਹ ਲਿਆ, ਉਹ ਜੋ ਸ਼ਹਿਰ ਦੀਆ ਕੰਧਾ ਦੇ ਰਾਖੇ ਸੀ!

8ਹੇ ਯੇਰੂਸ਼ਲੇਮ ਦੀ ਧੀਓ, ਮੈਂ ਤੁਹਾਨੂੰ ਹੁਕਮ ਦਿੰਦੀ ਹਾਂ, ਜੇ ਤੁਸੀਂ ਮੇਰੇ ਬਾਲਮ ਨੂੰ ਲੱਭ ਲਵੋ, ਤੁਸੀਂ ਉਸ ਨੂੰ ਕੀ ਕਹੋਗੀਆਂ? ਉਸ ਨੂੰ ਦੱਸੋ ਕਿ ਮੈਂ ਪਿਆਰ ਦੀ ਰੋਗਣ ਹਾਂ।

9ਤੇਰਾ ਬਾਲਮ ਦੂਸਰਿਆ ਨਾਲੋਂ ਕਿਵੇਂ ਵਧੀਆ ਹੈ, ਹੇ ਔਰਤਾਂ ਦੇ ਵਿੱਚੋਂ ਸਭ ਤੋਂ ਸੁੰਦਰ? ਤੇਰਾ ਪਿਆਰਾ ਦੂਸਰਿਆ ਨਾਲੋਂ ਕਿਵੇਂ ਵਧੀਆ ਹੈ, ਕੀ ਤੂੰ ਸਾਨੂੰ ਸਹੁੰ ਚੁਕਾਉੰਦੀ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.