ਸਰੇਸ਼ਟ 8

ਬਹੁਤੇ ਪਾਣੀ ਪਿਆਰ ਨੂੰ ਬੁਝਾ ਨਹੀਂ ਸਕਦੇ, ਨਾ ਹੀ ਹੜ੍ਹ ਇਸਨੂੰ ਦਬਾ ਸਕਦੇ ਹਨ, ਜੇ ਕੋਈ ਆਪਣੇ ਘਰ ਦੀ ਸਾਰੀ ਦੌਲਤ ਪਿਆਰ ਲਈ ਦੇ ਦੇਵੇ, ਤਾਂ ਉਹ ਦੌਲਤ ਤੁੱਛ ਸਮਝੀ ਜਾਵੇਗੀ ਹੈ।

Song of Solomon 8:7 (UKJV) Many waters cannot quench love, neither can the floods drown it: if a man would give all the substance of his house for love, it would utterly be contemned.

5ਇਹ ਕੌਣ ਹੈ ਜੋ ਉਜਾੜ ਵਿੱਚੋਂ ਉੱਪਰ ਆਉਂਦੀ ਹੈ, ਜਿਸਨੇ ਆਪਣੇ ਪ੍ਰੀਤਮ ਦਾ ਸਹਾਰਾ ਲਿਆ ਹੋਇਆ ਹੈ? ਸੇਬ ਦੇ ਰੁੱਖ ਹੇਠ ਮੈਂ ਤੈਨੂੰ ਜਗਾਇਆ ਉੱਥੇ ਤੇਰੀ ਮਾਂ ਨੇ ਤੈਨੂੰ ਜਨਮ ਦਿੱਤਾ ਉੱਥੇ ਜਿਸ ਨੇ ਜਣੇਪੇ ਵਿੱਚ ਸੀ ਤੈਨੂੰ ਜਨਮ ਦਿੱਤਾ।

6ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ, ਕਿਉਂਕਿ ਪਿਆਰ ਮੌਤ ਵਾਂਗ ਮਜ਼ਬੂਤ ਹੈ, ਇਸਦੀ ਈਰਖਾ ਕਬਰ ਵਾਂਗ ਅਟੱਲ ਹੈ, ਇਹ ਬਲਦੀ ਅੱਗ ਵਾਂਗ, ਅਤੇ ਇੱਕ ਬਲਦੀ ਲਾਟ ਵਾਂਗ ਹੈ।

7ਬਹੁਤੇ ਪਾਣੀ ਪਿਆਰ ਨੂੰ ਬੁਝਾ ਨਹੀਂ ਸਕਦੇ, ਨਾ ਹੀ ਹੜ੍ਹ ਇਸਨੂੰ ਦਬਾ ਸਕਦੇ ਹਨ, ਜੇ ਕੋਈ ਆਪਣੇ ਘਰ ਦੀ ਸਾਰੀ ਦੌਲਤ ਪਿਆਰ ਲਈ ਦੇ ਦੇਵੇ, ਤਾਂ ਉਹ ਦੌਲਤ ਤੁੱਛ ਸਮਝੀ ਜਾਵੇਗੀ ਹੈ।

8ਸਾਡੀ ਇੱਕ ਛੋਟੀ ਭੈਣ ਹੈ, ਅਤੇ ਉਸ ਦੀਆਂ ਛਾਤੀਆਂ ਅਜੇ ਉਭਰੀਆਂ ਨਹੀਂ ਹਨ। ਅਸੀਂ ਆਪਣੀ ਭੈਣ ਲਈ ਕੀ ਕਰੀਏ ਜਿਸ ਦਿਨ ਉਸਦੇ ਵਿਆਹ ਦੀ ਗੱਲ ਚੱਲੇ?

9ਜੇ ਉਹ ਕੰਧ ਹੋਵੇ, ਤਾਂ ਅਸੀਂ ਉਸ ਉੱਤੇ ਚਾਂਦੀ ਦੇ ਬੁਰਜ ਬਣਾਵਾਂਗੇ, ਜੇਕਰ ਉਹ ਇੱਕ ਦਰਵਾਜ਼ਾ ਹੈ, ਅਸੀਂ ਉਸ ਨੂੰ ਦਿਆਰ ਦੇ ਤੱਖਤ ਨਾਲ ਘੇਰ ਲਵਾਂਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.