9ਉਸ ਨੂੰ ਭਰੋਸੇਯੋਗ ਬਚਨ ਨੂੰ ਦ੍ਰਿੜਤਾ ਨਾਲ ਫੜਨਾ ਚਾਹੀਦਾ ਹੈ ਜਿਵੇਂ ਕਿ ਇਹ ਸਿਖਾਇਆ ਗਿਆ ਹੈ, ਤਾਂ ਜੋ ਉਹ ਦੂਜਿਆਂ ਨੂੰ ਖ਼ਰੀ ਸਿੱਖਿਆ ਦੁਆਰਾ ਉਤਸ਼ਾਹਿਤ ਕਰ ਸਕੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ।
10ਕਿਉਂਕਿ ਬਹੁਤ ਸਾਰੇ ਵਿਦਰੋਹੀ ਲੋਕ ਹਨ, ਜੋ ਅਰਥਹੀਣ ਗੱਲਾਂ ਅਤੇ ਧੋਖੇਬਾਜ਼ ਹਨ, ਖਾਸ ਕਰਕੇ ਵਿਸ਼ਵਾਸੀ ਸੁੰਨਤੀ ਯਹੂਦੀ ਭਰਾਵਾਂ ਵਿੱਚੋਂ ਹਨ।
11ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ। ਕਿਉਂਕਿ ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਬਰਬਾਦ ਕਰਦੇ ਹਨ।
12ਕਰੇਤ ਦੇ ਆਪਣੇ ਨਬੀਆਂ ਵਿੱਚੋਂ ਇੱਕ ਨੇ ਇਹ ਕਿਹਾ ਹੈ: “ਕਿ ਕਰੇਤੀ ਟਾਪੂ ਦੇ ਲੋਕ ਹਮੇਸ਼ਾ ਝੂਠੇ, ਦੁਸ਼ਟ ਵਹਿਸ਼ੀ, ਆਲਸੀ ਪੇਟੂ ਹੁੰਦੇ ਹਨ।”
13ਇਹ ਕਹਾਵਤ ਸੱਚ ਹੈ। ਇਸ ਲਈ ਉਨ੍ਹਾਂ ਨੂੰ ਸਖ਼ਤੀ ਨਾਲ ਝਿੜਕ, ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ।