11ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ। ਕਿਉਂਕਿ ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਬਰਬਾਦ ਕਰਦੇ ਹਨ।
12ਕਰੇਤ ਦੇ ਆਪਣੇ ਨਬੀਆਂ ਵਿੱਚੋਂ ਇੱਕ ਨੇ ਇਹ ਕਿਹਾ ਹੈ: “ਕਿ ਕਰੇਤੀ ਟਾਪੂ ਦੇ ਲੋਕ ਹਮੇਸ਼ਾ ਝੂਠੇ, ਦੁਸ਼ਟ ਵਹਿਸ਼ੀ, ਆਲਸੀ ਪੇਟੂ ਹੁੰਦੇ ਹਨ।”
13ਇਹ ਕਹਾਵਤ ਸੱਚ ਹੈ। ਇਸ ਲਈ ਉਨ੍ਹਾਂ ਨੂੰ ਸਖ਼ਤੀ ਨਾਲ ਝਿੜਕ, ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ।
14ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਜਾਂ ਉਨ੍ਹਾਂ ਲੋਕਾਂ ਦੇ ਮਨੁੱਖੀ ਆਦੇਸ਼ਾਂ ਵੱਲ ਕੋਈ ਧਿਆਨ ਨਾ ਦੇਣ ਜੋ ਸੱਚ ਨੂੰ ਰੱਦ ਕਰਦੇ ਹਨ।
15ਜੋ ਮਨ ਦੇ ਸ਼ੁੱਧ ਹਨ, ਉਹਨਾਂ ਲਈ ਸਾਰੀਆਂ ਚੀਜ਼ਾਂ ਸ਼ੁੱਧ ਹਨ, ਪਰ ਉਨ੍ਹਾਂ ਲਈ ਜੋ ਭ੍ਰਿਸ਼ਟ ਹਨ ਅਤੇ ਵਿਸ਼ਵਾਸ ਨਹੀਂ ਕਰਦੇ, ਕੁਝ ਵੀ ਸ਼ੁੱਧ ਨਹੀਂ ਹੈ। ਦਰਅਸਲ, ਉਨ੍ਹਾਂ ਦੇ ਦਿਮਾਗ ਅਤੇ ਜ਼ਮੀਰ ਦੋਵੇਂ ਭ੍ਰਿਸ਼ਟ ਹਨ।