ਤੀਤੁਸ 1

ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਜਾਂ ਉਨ੍ਹਾਂ ਲੋਕਾਂ ਦੇ ਮਨੁੱਖੀ ਆਦੇਸ਼ਾਂ ਵੱਲ ਕੋਈ ਧਿਆਨ ਨਾ ਦੇਣ ਜੋ ਸੱਚ ਨੂੰ ਰੱਦ ਕਰਦੇ ਹਨ।

Titus 1:14 (UKJV) Not giving heed to Jewish fables, and commandments of men, that turn from the truth.

12ਕਰੇਤ ਦੇ ਆਪਣੇ ਨਬੀਆਂ ਵਿੱਚੋਂ ਇੱਕ ਨੇ ਇਹ ਕਿਹਾ ਹੈ: “ਕਿ ਕਰੇਤੀ ਟਾਪੂ ਦੇ ਲੋਕ ਹਮੇਸ਼ਾ ਝੂਠੇ, ਦੁਸ਼ਟ ਵਹਿਸ਼ੀ, ਆਲਸੀ ਪੇਟੂ ਹੁੰਦੇ ਹਨ।”

13ਇਹ ਕਹਾਵਤ ਸੱਚ ਹੈ। ਇਸ ਲਈ ਉਨ੍ਹਾਂ ਨੂੰ ਸਖ਼ਤੀ ਨਾਲ ਝਿੜਕ, ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ।

14ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਜਾਂ ਉਨ੍ਹਾਂ ਲੋਕਾਂ ਦੇ ਮਨੁੱਖੀ ਆਦੇਸ਼ਾਂ ਵੱਲ ਕੋਈ ਧਿਆਨ ਨਾ ਦੇਣ ਜੋ ਸੱਚ ਨੂੰ ਰੱਦ ਕਰਦੇ ਹਨ।

15ਜੋ ਮਨ ਦੇ ਸ਼ੁੱਧ ਹਨ, ਉਹਨਾਂ ਲਈ ਸਾਰੀਆਂ ਚੀਜ਼ਾਂ ਸ਼ੁੱਧ ਹਨ, ਪਰ ਉਨ੍ਹਾਂ ਲਈ ਜੋ ਭ੍ਰਿਸ਼ਟ ਹਨ ਅਤੇ ਵਿਸ਼ਵਾਸ ਨਹੀਂ ਕਰਦੇ, ਕੁਝ ਵੀ ਸ਼ੁੱਧ ਨਹੀਂ ਹੈ। ਦਰਅਸਲ, ਉਨ੍ਹਾਂ ਦੇ ਦਿਮਾਗ ਅਤੇ ਜ਼ਮੀਰ ਦੋਵੇਂ ਭ੍ਰਿਸ਼ਟ ਹਨ।

16ਉਹ ਪਰਮੇਸ਼ਵਰ ਨੂੰ ਜਾਣਦੇ ਹੋਣ ਦਾ ਦਾਅਵਾ ਕਰਦੇ ਹਨ, ਪਰ ਆਪਣੇ ਕੰਮਾਂ ਦੁਆਰਾ ਉਹ ਉਸ ਦਾ ਇਨਕਾਰ ਕਰਦੇ ਹਨ। ਉਹ ਘਿਣਾਉਣੇ, ਅਣ-ਆਗਿਆਕਾਰ ਅਤੇ ਕੁਝ ਵੀ ਚੰਗਾ ਕਰਨ ਲਈ ਅਯੋਗ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.