ਤੀਤੁਸ 1

ਕਿਉਂਕਿ ਨਿਗਾਹਬਾਨ ਨੂੰ ਪਰਮੇਸ਼ਵਰ ਦਾ ਭੰਡਾਰੀ ਹੋਣ ਲਈ ਨਿਰਦੋਸ਼ ਹੋਣਾ ਚਾਹੀਦਾ ਹੈ; ਨਾ ਜ਼ਿੱਦੀ, ਨਾ ਗੁੱਸੇ ਵਾਲਾ, ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਅਤੇ ਨਾ ਹੀ ਬੇਈਮਾਨੀ ਦੀ ਕਮਾਈ ਲਾਲਚ ਕਰਨ ਵਾਲਾ ਹੋਵੇ।

Titus 1:7 (UKJV) For a bishop must be blameless, as the steward of God; not self-willed, not soon angry, not given to wine, not an attacker, not given to filthy illegal gain;

5ਮੈਂ ਤੈਨੂੰ ਇਸ ਕਰਕੇ ਕਰੇਤ ਟਾਪੂ ਵਿੱਚ ਛੱਡ ਦਿੱਤਾ ਸੀ ਕਿ ਜੋ ਗੱਲਾਂ ਅਧੂਰੀਆਂ ਰਹਿ ਗਈਆਂ ਸਨ ਤੂੰ ਉਹਨਾਂ ਨੂੰ ਪੂਰਾ ਕਰੇ ਅਤੇ ਹਰ ਕਸਬੇ ਵਿੱਚ ਕਲੀਸਿਆ ਦੇ ਬਜ਼ੁਰਗਾਂ ਦੀ ਨਿਯੁਕਤੀ ਕਰੇ, ਜਿਵੇਂ ਕਿ ਮੈਂ ਤੈਨੂੰ ਨਿਰਦੇਸ਼ ਦਿੱਤਾ ਸੀ।

6ਇੱਕ ਬਜ਼ੁਰਗ ਨਿਰਦੋਸ਼ ਅਤੇ ਆਪਣੀ ਪਤਨੀ ਪ੍ਰਤੀ ਵਫ਼ਾਦਾਰ ਹੋਵੇ, ਅਤੇ ਉਹ ਆਦਮੀ ਜਿਸ ਦੇ ਬੱਚੇ ਵਿਸ਼ਵਾਸ ਕਰਦੇ ਹੋਣ ਅਤੇ ਬੇਕਾਬੂ ਅਤੇ ਅਣ-ਆਗਿਆਕਾਰੀ ਹੋਣ ਦੇ ਦੋਸ਼ ਵਿੱਚ ਖੁੱਲ੍ਹੇ ਨਾ ਹੋਣ।

7ਕਿਉਂਕਿ ਨਿਗਾਹਬਾਨ ਨੂੰ ਪਰਮੇਸ਼ਵਰ ਦਾ ਭੰਡਾਰੀ ਹੋਣ ਲਈ ਨਿਰਦੋਸ਼ ਹੋਣਾ ਚਾਹੀਦਾ ਹੈ; ਨਾ ਜ਼ਿੱਦੀ, ਨਾ ਗੁੱਸੇ ਵਾਲਾ, ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਅਤੇ ਨਾ ਹੀ ਬੇਈਮਾਨੀ ਦੀ ਕਮਾਈ ਲਾਲਚ ਕਰਨ ਵਾਲਾ ਹੋਵੇ।

8ਇਸ ਦੀ ਬਜਾਏ, ਉਹ ਪਰਾਹੁਣਚਾਰੀ ਵਾਲਾ ਹੋਣਾ ਚਾਹੀਦਾ ਹੈ, ਉਹ ਨੇਕੀ ਨੂੰ ਪਿਆਰ ਕਰਨ ਵਾਲਾ ਹੋਵੇ, ਜੋ ਸਵੈ-ਨਿਯੰਤ੍ਰਿਤ, ਸਿੱਧਾ, ਪਵਿੱਤਰ ਅਤੇ ਅਨੁਸ਼ਾਸਿਤ ਹੋਵੇ।

9ਉਸ ਨੂੰ ਭਰੋਸੇਯੋਗ ਬਚਨ ਨੂੰ ਦ੍ਰਿੜਤਾ ਨਾਲ ਫੜਨਾ ਚਾਹੀਦਾ ਹੈ ਜਿਵੇਂ ਕਿ ਇਹ ਸਿਖਾਇਆ ਗਿਆ ਹੈ, ਤਾਂ ਜੋ ਉਹ ਦੂਜਿਆਂ ਨੂੰ ਖ਼ਰੀ ਸਿੱਖਿਆ ਦੁਆਰਾ ਉਤਸ਼ਾਹਿਤ ਕਰ ਸਕੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.