ਤੀਤੁਸ 1

ਉਸ ਨੂੰ ਭਰੋਸੇਯੋਗ ਬਚਨ ਨੂੰ ਦ੍ਰਿੜਤਾ ਨਾਲ ਫੜਨਾ ਚਾਹੀਦਾ ਹੈ ਜਿਵੇਂ ਕਿ ਇਹ ਸਿਖਾਇਆ ਗਿਆ ਹੈ, ਤਾਂ ਜੋ ਉਹ ਦੂਜਿਆਂ ਨੂੰ ਖ਼ਰੀ ਸਿੱਖਿਆ ਦੁਆਰਾ ਉਤਸ਼ਾਹਿਤ ਕਰ ਸਕੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ।

Titus 1:9 (UKJV) Holding fast the faithful word as he has been taught, that he may be able by sound doctrine both to exhort and to convince the gainsayers.

7ਕਿਉਂਕਿ ਨਿਗਾਹਬਾਨ ਨੂੰ ਪਰਮੇਸ਼ਵਰ ਦਾ ਭੰਡਾਰੀ ਹੋਣ ਲਈ ਨਿਰਦੋਸ਼ ਹੋਣਾ ਚਾਹੀਦਾ ਹੈ; ਨਾ ਜ਼ਿੱਦੀ, ਨਾ ਗੁੱਸੇ ਵਾਲਾ, ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਅਤੇ ਨਾ ਹੀ ਬੇਈਮਾਨੀ ਦੀ ਕਮਾਈ ਲਾਲਚ ਕਰਨ ਵਾਲਾ ਹੋਵੇ।

8ਇਸ ਦੀ ਬਜਾਏ, ਉਹ ਪਰਾਹੁਣਚਾਰੀ ਵਾਲਾ ਹੋਣਾ ਚਾਹੀਦਾ ਹੈ, ਉਹ ਨੇਕੀ ਨੂੰ ਪਿਆਰ ਕਰਨ ਵਾਲਾ ਹੋਵੇ, ਜੋ ਸਵੈ-ਨਿਯੰਤ੍ਰਿਤ, ਸਿੱਧਾ, ਪਵਿੱਤਰ ਅਤੇ ਅਨੁਸ਼ਾਸਿਤ ਹੋਵੇ।

9ਉਸ ਨੂੰ ਭਰੋਸੇਯੋਗ ਬਚਨ ਨੂੰ ਦ੍ਰਿੜਤਾ ਨਾਲ ਫੜਨਾ ਚਾਹੀਦਾ ਹੈ ਜਿਵੇਂ ਕਿ ਇਹ ਸਿਖਾਇਆ ਗਿਆ ਹੈ, ਤਾਂ ਜੋ ਉਹ ਦੂਜਿਆਂ ਨੂੰ ਖ਼ਰੀ ਸਿੱਖਿਆ ਦੁਆਰਾ ਉਤਸ਼ਾਹਿਤ ਕਰ ਸਕੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ।

10ਕਿਉਂਕਿ ਬਹੁਤ ਸਾਰੇ ਵਿਦਰੋਹੀ ਲੋਕ ਹਨ, ਜੋ ਅਰਥਹੀਣ ਗੱਲਾਂ ਅਤੇ ਧੋਖੇਬਾਜ਼ ਹਨ, ਖਾਸ ਕਰਕੇ ਵਿਸ਼ਵਾਸੀ ਸੁੰਨਤੀ ਯਹੂਦੀ ਭਰਾਵਾਂ ਵਿੱਚੋਂ ਹਨ।

11ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ। ਕਿਉਂਕਿ ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਬਰਬਾਦ ਕਰਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.