ਤੀਤੁਸ 2

ਅਤੇ ਉਨ੍ਹਾਂ ਦੇ ਮਾਲਕਾਂ ਨਾਲ ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਜ਼ਿੰਮੇਵਾਰੀ ਵਿਖਾਉਣ ਕਿ ਉਨ੍ਹਾਂ ਤੇ ਪੂਰਾ ਭਰੋਸਾ ਕੀਤਾ ਜਾ ਸਕੇ, ਜੋ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀਦਾਤਾ ਪਰਮੇਸ਼ਵਰ ਦੀ ਸਿੱਖਿਆ ਨੂੰ ਸ਼ੋਭਾ ਮਿਲੇ।

Titus 2:10 (UKJV) Not embezzling, but showing all good fidelity; that they may adorn the doctrine of God our Saviour in all things.

8ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਬਚਨਾਂ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ।

9ਨੌਕਰਾਂ ਨੂੰ ਹਰ ਗੱਲ ਵਿੱਚ ਆਪਣੇ ਮਾਲਕਾਂ ਦੇ ਅਧੀਨ ਰਹਿਣਾ ਸਿਖਾ, ਉਹਨਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਨ, ਅਤੇ ਉਹਨਾਂ ਨੂੰ ਵਾਪਸ ਜਵਾਬ ਨਾ ਦੇਣ,

10ਅਤੇ ਉਨ੍ਹਾਂ ਦੇ ਮਾਲਕਾਂ ਨਾਲ ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਜ਼ਿੰਮੇਵਾਰੀ ਵਿਖਾਉਣ ਕਿ ਉਨ੍ਹਾਂ ਤੇ ਪੂਰਾ ਭਰੋਸਾ ਕੀਤਾ ਜਾ ਸਕੇ, ਜੋ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀਦਾਤਾ ਪਰਮੇਸ਼ਵਰ ਦੀ ਸਿੱਖਿਆ ਨੂੰ ਸ਼ੋਭਾ ਮਿਲੇ।

11ਕਿਉਂਕਿ ਪਰਮੇਸ਼ਵਰ ਦੀ ਕਿਰਪਾ ਸਾਰੇ ਲੋਕਾਂ ਦੀ ਮੁਕਤੀ ਲਈ ਪ੍ਰਗਟ ਹੋਈ।

12ਇਹ ਸਾਨੂੰ ਸਿਖਾਉਂਦੀ ਹੈ ਕਿ ਅਧਰਮ ਅਤੇ ਦੁਨਿਆਵੀ ਇੱਛਾਵਾਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਯੁੱਗ ਵਿੱਚ ਸਵੈ-ਨਿਯੰਤ੍ਰਿਤ, ਧਾਰਮਿਕਤਾ ਅਤੇ ਈਸ਼ਵਰੀ ਜੀਵਨ ਬਤੀਤ ਕਰੀਏ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.