ਤੀਤੁਸ 2

ਕਿਉਂਕਿ ਪਰਮੇਸ਼ਵਰ ਦੀ ਕਿਰਪਾ ਸਾਰੇ ਲੋਕਾਂ ਦੀ ਮੁਕਤੀ ਲਈ ਪ੍ਰਗਟ ਹੋਈ।

Titus 2:11 (UKJV) For the grace of God that brings salvation has appeared to all men,

9ਨੌਕਰਾਂ ਨੂੰ ਹਰ ਗੱਲ ਵਿੱਚ ਆਪਣੇ ਮਾਲਕਾਂ ਦੇ ਅਧੀਨ ਰਹਿਣਾ ਸਿਖਾ, ਉਹਨਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਨ, ਅਤੇ ਉਹਨਾਂ ਨੂੰ ਵਾਪਸ ਜਵਾਬ ਨਾ ਦੇਣ,

10ਅਤੇ ਉਨ੍ਹਾਂ ਦੇ ਮਾਲਕਾਂ ਨਾਲ ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਜ਼ਿੰਮੇਵਾਰੀ ਵਿਖਾਉਣ ਕਿ ਉਨ੍ਹਾਂ ਤੇ ਪੂਰਾ ਭਰੋਸਾ ਕੀਤਾ ਜਾ ਸਕੇ, ਜੋ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀਦਾਤਾ ਪਰਮੇਸ਼ਵਰ ਦੀ ਸਿੱਖਿਆ ਨੂੰ ਸ਼ੋਭਾ ਮਿਲੇ।

11ਕਿਉਂਕਿ ਪਰਮੇਸ਼ਵਰ ਦੀ ਕਿਰਪਾ ਸਾਰੇ ਲੋਕਾਂ ਦੀ ਮੁਕਤੀ ਲਈ ਪ੍ਰਗਟ ਹੋਈ।

12ਇਹ ਸਾਨੂੰ ਸਿਖਾਉਂਦੀ ਹੈ ਕਿ ਅਧਰਮ ਅਤੇ ਦੁਨਿਆਵੀ ਇੱਛਾਵਾਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਯੁੱਗ ਵਿੱਚ ਸਵੈ-ਨਿਯੰਤ੍ਰਿਤ, ਧਾਰਮਿਕਤਾ ਅਤੇ ਈਸ਼ਵਰੀ ਜੀਵਨ ਬਤੀਤ ਕਰੀਏ,

13ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ਵਰ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਦੀ ਮਹਿਮਾ ਦੇ ਦੁਬਾਰਾ ਵਾਪਸ ਪ੍ਰਗਟ ਹੋਣ ਦੀ ਉਡੀਕ ਕਰੀਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.