11ਕਿਉਂਕਿ ਪਰਮੇਸ਼ਵਰ ਦੀ ਕਿਰਪਾ ਸਾਰੇ ਲੋਕਾਂ ਦੀ ਮੁਕਤੀ ਲਈ ਪ੍ਰਗਟ ਹੋਈ।
12ਇਹ ਸਾਨੂੰ ਸਿਖਾਉਂਦੀ ਹੈ ਕਿ ਅਧਰਮ ਅਤੇ ਦੁਨਿਆਵੀ ਇੱਛਾਵਾਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਯੁੱਗ ਵਿੱਚ ਸਵੈ-ਨਿਯੰਤ੍ਰਿਤ, ਧਾਰਮਿਕਤਾ ਅਤੇ ਈਸ਼ਵਰੀ ਜੀਵਨ ਬਤੀਤ ਕਰੀਏ,
13ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ਵਰ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਦੀ ਮਹਿਮਾ ਦੇ ਦੁਬਾਰਾ ਵਾਪਸ ਪ੍ਰਗਟ ਹੋਣ ਦੀ ਉਡੀਕ ਕਰੀਏ।
14ਮਸੀਹ ਯਿਸ਼ੂ ਨੇ ਆਪਣੇ ਆਪ ਨੂੰ ਸਾਡੇ ਲਈ ਸਾਨੂੰ ਸਾਰੀ ਬੁਰਾਈ ਤੋਂ ਛੁਟਕਾਰਾ ਦੇਣ ਅਤੇ ਆਪਣੇ ਲਈ ਇੱਕ ਅਜਿਹੇ ਲੋਕਾਂ ਨੂੰ ਸ਼ੁੱਧ ਕਰਨ ਲਈ ਦਿੱਤਾ, ਜੋ ਉਸ ਦੇ ਆਪਣੇ ਹਨ, ਜੋ ਭਲਾ ਕਰਨ ਲਈ ਉਤਸੁਕ ਹਨ।
15ਫਿਰ, ਇਹਨਾਂ ਨੂੰ ਬਚਨਾਂ ਜੋ ਤੈਨੂੰ ਕਲੀਸਿਆ ਨੂੰ ਸਿਖਾਉਣਾ ਚਾਹੀਦਾ ਹੈ। ਉਤਸ਼ਾਹਿਤ ਕਰ ਅਤੇ ਸਾਰੇ ਅਧਿਕਾਰ ਨਾਲ ਝਿੜਕ। ਕੋਈ ਤੈਨੂੰ ਤੁਛ ਨਾ ਜਾਣੇ।