ਤੀਤੁਸ 2

ਇਸੇ ਤਰ੍ਹਾਂ, ਨੌਜਵਾਨਾਂ ਨੂੰ ਸੰਜਮ ਰੱਖਣ ਲਈ ਉਤਸ਼ਾਹਿਤ ਕਰ।

Titus 2:6 (UKJV) Young men likewise exhort to be sober minded.

4ਫਿਰ ਉਹ ਜਵਾਨ ਔਰਤਾਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ,

5ਸਵੈ-ਨਿਯੰਤ੍ਰਿਤ ਅਤੇ ਪਵਿੱਤਰ, ਘਰ ਸੰਭਾਲਣ ਵਾਲੀਆਂ, ਦਿਆਲੂ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ, ਤਾਂ ਜੋ ਕੋਈ ਵੀ ਪਰਮੇਸ਼ਵਰ ਦੇ ਬਚਨ ਨੂੰ ਬਦਨਾਮ ਨਾ ਕਰੇ।

6ਇਸੇ ਤਰ੍ਹਾਂ, ਨੌਜਵਾਨਾਂ ਨੂੰ ਸੰਜਮ ਰੱਖਣ ਲਈ ਉਤਸ਼ਾਹਿਤ ਕਰ।

7ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ।

8ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਬਚਨਾਂ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.