ਜ਼ਕਰਯਾਹ 1

ਅਤੇ ਉਹਨਾਂ ਨੇ ਯਾਹਵੇਹ ਦੇ ਦੂਤ ਨੂੰ ਦੱਸਿਆ ਜੋ ਮਹਿੰਦੀ ਦੇ ਰੁੱਖਾਂ ਦੇ ਵਿਚਕਾਰ ਖੜ੍ਹਾ ਸੀ, “ਅਸੀਂ ਸਾਰੀ ਧਰਤੀ ਵਿੱਚ ਘੁੰਮੇ ਹਾਂ ਅਤੇ ਸਾਰੇ ਸੰਸਾਰ ਨੂੰ ਅਰਾਮ ਅਤੇ ਸ਼ਾਂਤੀ ਵਿੱਚ ਪਾਇਆ ਹੈ।”

Zechariah 1:11 (UKJV) And they answered the angel of the LORD that stood among the myrtle trees, and said, We have walked back and forth through the earth, and, behold, all the earth sits still, and is at rest.

9ਮੈਂ ਪੁੱਛਿਆ, “ਇਹ ਕੀ ਹੈ ਪ੍ਰਭੂ?” ਦੂਤ ਜੋ ਮੇਰੇ ਨਾਲ ਗੱਲ ਕਰ ਰਿਹਾ ਸੀ ਉਸਨੇ ਜਵਾਬ ਦਿੱਤਾ, “ਮੈਂ ਤੈਨੂੰ ਦਿਖਾਵਾਂਗਾ ਕਿ ਇਹ ਕੀ ਹਨ।”

10ਫਿਰ ਮਹਿੰਦੀ ਦੇ ਰੁੱਖਾਂ ਦੇ ਵਿਚਕਾਰ ਖੜ੍ਹੇ ਆਦਮੀ ਨੇ ਕਿਹਾ, “ਇਹ ਉਹ ਹਨ ਜਿਨ੍ਹਾਂ ਨੂੰ ਯਾਹਵੇਹ ਨੇ ਸਾਰੀ ਧਰਤੀ ਉੱਤੇ ਜਾਣ ਲਈ ਭੇਜਿਆ ਹੈ।”

11ਅਤੇ ਉਹਨਾਂ ਨੇ ਯਾਹਵੇਹ ਦੇ ਦੂਤ ਨੂੰ ਦੱਸਿਆ ਜੋ ਮਹਿੰਦੀ ਦੇ ਰੁੱਖਾਂ ਦੇ ਵਿਚਕਾਰ ਖੜ੍ਹਾ ਸੀ, “ਅਸੀਂ ਸਾਰੀ ਧਰਤੀ ਵਿੱਚ ਘੁੰਮੇ ਹਾਂ ਅਤੇ ਸਾਰੇ ਸੰਸਾਰ ਨੂੰ ਅਰਾਮ ਅਤੇ ਸ਼ਾਂਤੀ ਵਿੱਚ ਪਾਇਆ ਹੈ।”

12ਤਦ ਯਾਹਵੇਹ ਦੇ ਦੂਤ ਨੇ ਕਿਹਾ, “ਸਰਬਸ਼ਕਤੀਮਾਨ ਯਾਹਵੇਹ, ਤੂੰ ਕਦੋਂ ਤੱਕ ਯੇਰੂਸ਼ਲੇਮ ਅਤੇ ਯਹੂਦਾਹ ਦੇ ਨਗਰਾਂ ਤੋਂ ਰਹਿਮ ਨੂੰ ਰੋਕੇਂਗਾ, ਜਿਨ੍ਹਾਂ ਉੱਤੇ ਤੂੰ ਸੱਤਰ ਸਾਲਾਂ ਤੋਂ ਗੁੱਸੇ ਹੈਂ?”

13ਇਸ ਲਈ ਯਾਹਵੇਹ ਨੇ ਮੇਰੇ ਨਾਲ ਗੱਲ ਕਰਨ ਵਾਲੇ ਦੂਤ ਨੂੰ ਦਿਆਲੂ ਅਤੇ ਦਿਲਾਸਾ ਦੇਣ ਵਾਲੇ ਸ਼ਬਦ ਕਹੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.