10ਫਿਰ ਮਹਿੰਦੀ ਦੇ ਰੁੱਖਾਂ ਦੇ ਵਿਚਕਾਰ ਖੜ੍ਹੇ ਆਦਮੀ ਨੇ ਕਿਹਾ, “ਇਹ ਉਹ ਹਨ ਜਿਨ੍ਹਾਂ ਨੂੰ ਯਾਹਵੇਹ ਨੇ ਸਾਰੀ ਧਰਤੀ ਉੱਤੇ ਜਾਣ ਲਈ ਭੇਜਿਆ ਹੈ।”
11ਅਤੇ ਉਹਨਾਂ ਨੇ ਯਾਹਵੇਹ ਦੇ ਦੂਤ ਨੂੰ ਦੱਸਿਆ ਜੋ ਮਹਿੰਦੀ ਦੇ ਰੁੱਖਾਂ ਦੇ ਵਿਚਕਾਰ ਖੜ੍ਹਾ ਸੀ, “ਅਸੀਂ ਸਾਰੀ ਧਰਤੀ ਵਿੱਚ ਘੁੰਮੇ ਹਾਂ ਅਤੇ ਸਾਰੇ ਸੰਸਾਰ ਨੂੰ ਅਰਾਮ ਅਤੇ ਸ਼ਾਂਤੀ ਵਿੱਚ ਪਾਇਆ ਹੈ।”
12ਤਦ ਯਾਹਵੇਹ ਦੇ ਦੂਤ ਨੇ ਕਿਹਾ, “ਸਰਬਸ਼ਕਤੀਮਾਨ ਯਾਹਵੇਹ, ਤੂੰ ਕਦੋਂ ਤੱਕ ਯੇਰੂਸ਼ਲੇਮ ਅਤੇ ਯਹੂਦਾਹ ਦੇ ਨਗਰਾਂ ਤੋਂ ਰਹਿਮ ਨੂੰ ਰੋਕੇਂਗਾ, ਜਿਨ੍ਹਾਂ ਉੱਤੇ ਤੂੰ ਸੱਤਰ ਸਾਲਾਂ ਤੋਂ ਗੁੱਸੇ ਹੈਂ?”
13ਇਸ ਲਈ ਯਾਹਵੇਹ ਨੇ ਮੇਰੇ ਨਾਲ ਗੱਲ ਕਰਨ ਵਾਲੇ ਦੂਤ ਨੂੰ ਦਿਆਲੂ ਅਤੇ ਦਿਲਾਸਾ ਦੇਣ ਵਾਲੇ ਸ਼ਬਦ ਕਹੇ।
14ਤਦ ਉਸ ਦੂਤ ਨੇ ਜੋ ਮੇਰੇ ਨਾਲ ਗੱਲ ਕਰ ਰਿਹਾ ਸੀ, ਆਖਿਆ, “ਇਹ ਵਚਨ ਸੁਣੋ: ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ‘ਕਿ ਮੈਨੂੰ ਯੇਰੂਸ਼ਲੇਮ ਅਤੇ ਸੀਯੋਨ ਲਈ ਵੱਡੀ ਅਣਖ ਹੈ,