ਜ਼ਕਰਯਾਹ 1

ਤਦ ਉਸ ਦੂਤ ਨੇ ਜੋ ਮੇਰੇ ਨਾਲ ਗੱਲ ਕਰ ਰਿਹਾ ਸੀ, ਆਖਿਆ, “ਇਹ ਵਚਨ ਸੁਣੋ: ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ‘ਕਿ ਮੈਨੂੰ ਯੇਰੂਸ਼ਲੇਮ ਅਤੇ ਸੀਯੋਨ ਲਈ ਵੱਡੀ ਅਣਖ ਹੈ,

Zechariah 1:14 (UKJV) So the angel that communed with me said unto me, Cry you, saying, Thus says the LORD of hosts; I am jealous for Jerusalem and for Zion with a great jealousy.

12ਤਦ ਯਾਹਵੇਹ ਦੇ ਦੂਤ ਨੇ ਕਿਹਾ, “ਸਰਬਸ਼ਕਤੀਮਾਨ ਯਾਹਵੇਹ, ਤੂੰ ਕਦੋਂ ਤੱਕ ਯੇਰੂਸ਼ਲੇਮ ਅਤੇ ਯਹੂਦਾਹ ਦੇ ਨਗਰਾਂ ਤੋਂ ਰਹਿਮ ਨੂੰ ਰੋਕੇਂਗਾ, ਜਿਨ੍ਹਾਂ ਉੱਤੇ ਤੂੰ ਸੱਤਰ ਸਾਲਾਂ ਤੋਂ ਗੁੱਸੇ ਹੈਂ?”

13ਇਸ ਲਈ ਯਾਹਵੇਹ ਨੇ ਮੇਰੇ ਨਾਲ ਗੱਲ ਕਰਨ ਵਾਲੇ ਦੂਤ ਨੂੰ ਦਿਆਲੂ ਅਤੇ ਦਿਲਾਸਾ ਦੇਣ ਵਾਲੇ ਸ਼ਬਦ ਕਹੇ।

14ਤਦ ਉਸ ਦੂਤ ਨੇ ਜੋ ਮੇਰੇ ਨਾਲ ਗੱਲ ਕਰ ਰਿਹਾ ਸੀ, ਆਖਿਆ, “ਇਹ ਵਚਨ ਸੁਣੋ: ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ‘ਕਿ ਮੈਨੂੰ ਯੇਰੂਸ਼ਲੇਮ ਅਤੇ ਸੀਯੋਨ ਲਈ ਵੱਡੀ ਅਣਖ ਹੈ,

15ਅਤੇ ਮੈਂ ਉਹਨਾਂ ਕੌਮਾਂ ਨਾਲ ਬਹੁਤ ਗੁੱਸੇ ਹਾਂ ਜੋ ਸੁਰੱਖਿਅਤ ਮਹਿਸੂਸ ਕਰਦੇ ਹਨ। ਕਿਉਂ ਜੋ ਮੇਰਾ ਕ੍ਰੋਧ ਥੋੜ੍ਹਾ ਜਿਹਾ ਸੀ ਪਰ ਉਨ੍ਹਾਂ ਨੇ ਆਪ ਹੀ ਆਪਣੀਆਂ ਮੁਸੀਬਤਾਂ ਵਧਾ ਦਿੱਤੀਆਂ ਹਨ।’

16“ਇਸ ਲਈ ਯਾਹਵੇਹ ਇਹ ਆਖਦਾ ਹੈ: ‘ਮੈਂ ਦਇਆ ਨਾਲ ਯੇਰੂਸ਼ਲੇਮ ਨੂੰ ਵਾਪਸ ਆਵਾਂਗਾ ਅਤੇ ਉੱਥੇ ਮੇਰਾ ਘਰ ਦੁਬਾਰਾ ਬਣਾਇਆ ਜਾਵੇਗਾ। ਅਤੇ ਮਾਪਣ ਵਾਲੀ ਰੇਖਾ ਯੇਰੂਸ਼ਲੇਮ ਉੱਤੇ ਫੈਲਾਈ ਜਾਵੇਗੀ,’ ਸਰਬਸ਼ਕਤੀਮਾਨ ਯਾਹਵੇਹ ਦਾ ਇਹ ਐਲਾਨ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.