ਜ਼ਕਰਯਾਹ 1

“ਫਿਰ ਪੁਕਾਰ ਕੇ ਯਾਹਵੇਹ ਇਹ ਆਖਦਾ ਹੈ: ‘ਮੇਰੇ ਨਗਰ ਫਿਰ ਖੁਸ਼ਹਾਲੀ ਨਾਲ ਭਰ ਜਾਣਗੇ ਅਤੇ ਯਾਹਵੇਹ ਫਿਰ ਸੀਯੋਨ ਨੂੰ ਦਿਲਾਸਾ ਦੇਵੇਗਾ ਅਤੇ ਯੇਰੂਸ਼ਲੇਮ ਨੂੰ ਚੁਣੇਗਾ।’ ”

Zechariah 1:17 (UKJV) Cry yet, saying, Thus says the LORD of hosts; My cities through prosperity shall yet be spread abroad; and the LORD shall yet comfort Zion, and shall yet choose Jerusalem.

15ਅਤੇ ਮੈਂ ਉਹਨਾਂ ਕੌਮਾਂ ਨਾਲ ਬਹੁਤ ਗੁੱਸੇ ਹਾਂ ਜੋ ਸੁਰੱਖਿਅਤ ਮਹਿਸੂਸ ਕਰਦੇ ਹਨ। ਕਿਉਂ ਜੋ ਮੇਰਾ ਕ੍ਰੋਧ ਥੋੜ੍ਹਾ ਜਿਹਾ ਸੀ ਪਰ ਉਨ੍ਹਾਂ ਨੇ ਆਪ ਹੀ ਆਪਣੀਆਂ ਮੁਸੀਬਤਾਂ ਵਧਾ ਦਿੱਤੀਆਂ ਹਨ।’

16“ਇਸ ਲਈ ਯਾਹਵੇਹ ਇਹ ਆਖਦਾ ਹੈ: ‘ਮੈਂ ਦਇਆ ਨਾਲ ਯੇਰੂਸ਼ਲੇਮ ਨੂੰ ਵਾਪਸ ਆਵਾਂਗਾ ਅਤੇ ਉੱਥੇ ਮੇਰਾ ਘਰ ਦੁਬਾਰਾ ਬਣਾਇਆ ਜਾਵੇਗਾ। ਅਤੇ ਮਾਪਣ ਵਾਲੀ ਰੇਖਾ ਯੇਰੂਸ਼ਲੇਮ ਉੱਤੇ ਫੈਲਾਈ ਜਾਵੇਗੀ,’ ਸਰਬਸ਼ਕਤੀਮਾਨ ਯਾਹਵੇਹ ਦਾ ਇਹ ਐਲਾਨ ਹੈ।

17“ਫਿਰ ਪੁਕਾਰ ਕੇ ਯਾਹਵੇਹ ਇਹ ਆਖਦਾ ਹੈ: ‘ਮੇਰੇ ਨਗਰ ਫਿਰ ਖੁਸ਼ਹਾਲੀ ਨਾਲ ਭਰ ਜਾਣਗੇ ਅਤੇ ਯਾਹਵੇਹ ਫਿਰ ਸੀਯੋਨ ਨੂੰ ਦਿਲਾਸਾ ਦੇਵੇਗਾ ਅਤੇ ਯੇਰੂਸ਼ਲੇਮ ਨੂੰ ਚੁਣੇਗਾ।’ ”

18ਫਿਰ ਮੈਂ ਉੱਪਰ ਦੇਖਿਆ, ਅਤੇ ਮੇਰੇ ਅੱਗੇ ਚਾਰ ਸਿੰਗ ਸਨ।

19ਮੈਂ ਉਸ ਦੂਤ ਨੂੰ ਪੁੱਛਿਆ ਜੋ ਮੇਰੇ ਨਾਲ ਗੱਲ ਕਰ ਰਿਹਾ ਸੀ, “ਇਹ ਕੀ ਹਨ?” ਉਸਨੇ ਮੈਨੂੰ ਉੱਤਰ ਦਿੱਤਾ, “ਇਹ ਉਹ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ, ਇਸਰਾਏਲ ਅਤੇ ਯੇਰੂਸ਼ਲੇਮ ਨੂੰ ਖਿੰਡਾ ਦਿੱਤਾ ਸੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.