ਜ਼ਕਰਯਾਹ 1

ਮੈਂ ਉਸ ਦੂਤ ਨੂੰ ਪੁੱਛਿਆ ਜੋ ਮੇਰੇ ਨਾਲ ਗੱਲ ਕਰ ਰਿਹਾ ਸੀ, “ਇਹ ਕੀ ਹਨ?” ਉਸਨੇ ਮੈਨੂੰ ਉੱਤਰ ਦਿੱਤਾ, “ਇਹ ਉਹ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ, ਇਸਰਾਏਲ ਅਤੇ ਯੇਰੂਸ਼ਲੇਮ ਨੂੰ ਖਿੰਡਾ ਦਿੱਤਾ ਸੀ।”

Zechariah 1:19 (UKJV) And I said unto the angel that talked with me, What be these? And he answered me, These are the horns which have scattered Judah, Israel, and Jerusalem.

17“ਫਿਰ ਪੁਕਾਰ ਕੇ ਯਾਹਵੇਹ ਇਹ ਆਖਦਾ ਹੈ: ‘ਮੇਰੇ ਨਗਰ ਫਿਰ ਖੁਸ਼ਹਾਲੀ ਨਾਲ ਭਰ ਜਾਣਗੇ ਅਤੇ ਯਾਹਵੇਹ ਫਿਰ ਸੀਯੋਨ ਨੂੰ ਦਿਲਾਸਾ ਦੇਵੇਗਾ ਅਤੇ ਯੇਰੂਸ਼ਲੇਮ ਨੂੰ ਚੁਣੇਗਾ।’ ”

18ਫਿਰ ਮੈਂ ਉੱਪਰ ਦੇਖਿਆ, ਅਤੇ ਮੇਰੇ ਅੱਗੇ ਚਾਰ ਸਿੰਗ ਸਨ।

19ਮੈਂ ਉਸ ਦੂਤ ਨੂੰ ਪੁੱਛਿਆ ਜੋ ਮੇਰੇ ਨਾਲ ਗੱਲ ਕਰ ਰਿਹਾ ਸੀ, “ਇਹ ਕੀ ਹਨ?” ਉਸਨੇ ਮੈਨੂੰ ਉੱਤਰ ਦਿੱਤਾ, “ਇਹ ਉਹ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ, ਇਸਰਾਏਲ ਅਤੇ ਯੇਰੂਸ਼ਲੇਮ ਨੂੰ ਖਿੰਡਾ ਦਿੱਤਾ ਸੀ।”

20ਫਿਰ ਯਾਹਵੇਹ ਨੇ ਮੈਨੂੰ ਚਾਰ ਲੁਹਾਰ ਦਿਖਾਏ।

21ਮੈਂ ਪੁੱਛਿਆ, “ਇਹ ਕੀ ਕਰਨ ਆ ਰਹੇ ਹਨ?” ਉਸ ਨੇ ਉੱਤਰ ਦਿੱਤਾ, “ਇਹ ਉਹ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ ਨੂੰ ਖਿੰਡਾ ਦਿੱਤਾ ਤਾਂ ਜੋ ਕੋਈ ਆਪਣਾ ਸਿਰ ਨਾ ਚੁੱਕ ਸਕੇ, ਪਰ ਇਹ ਲੁਹਾਰ ਉਹਨਾਂ ਕੌਮਾਂ ਨੂੰ ਡਰਾਉਣ ਅਤੇ ਇਨ੍ਹਾਂ ਸਿੰਗਾਂ ਨੂੰ ਬਾਹਰ ਸੁੱਟਣ ਲਈ ਆਏ ਹਨ ਜਿਨ੍ਹਾਂ ਨੇ ਯਹੂਦਾਹ ਦੀ ਧਰਤੀ ਉੱਤੇ ਆਪਣੇ ਸਿੰਗਾਂ ਨੂੰ ਖਿੰਡਾਉਣ ਲਈ ਉੱਚਾ ਕੀਤਾ ਸੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.