1ਦਾਰਾ ਦੇ ਦੂਜੇ ਸਾਲ ਦੇ ਅੱਠਵੇਂ ਮਹੀਨੇ ਵਿੱਚ, ਯਾਹਵੇਹ ਦਾ ਬਚਨ ਇੱਦੋ ਦੇ ਪੁੱਤਰ ਬੇਰੇਖਿਯਾਹ ਦੇ ਪੁੱਤਰ ਜ਼ਕਰਯਾਹ ਨਬੀ ਕੋਲ ਆਇਆ:
2“ਯਾਹਵੇਹ ਤੁਹਾਡੇ ਪੁਰਖਿਆਂ ਨਾਲ ਬਹੁਤ ਗੁੱਸੇ ਸੀ।
3ਇਸ ਲਈ ਲੋਕਾਂ ਨੂੰ ਆਖ: ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ, ‘ਮੇਰੇ ਵੱਲ ਵਾਪਸ ਮੁੜੋ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ: ਤਾਂ ਮੈਂ ਤੁਹਾਡੇ ਕੋਲ ਵਾਪਸ ਆਵਾਂਗਾ।’
4ਆਪਣੇ ਪੁਰਖਿਆਂ ਵਰਗੇ ਨਾ ਬਣੋ, ਜਿਨ੍ਹਾਂ ਨੂੰ ਪਹਿਲੇ ਨਬੀਆਂ ਨੇ ਉੱਚੀ ਪੁਕਾਰ ਕੇ ਕਿਹਾ ਸੀ: ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ‘ਆਪਣੇ ਬੁਰੇ ਰਾਹਾਂ ਅਤੇ ਬੁਰੇ ਕੰਮਾਂ ਤੋਂ ਮੁੜੋ, ਪਰ ਉਹਨਾਂ ਨੇ ਮੇਰੀ ਗੱਲ ਨਹੀਂ ਸੁਣੀ ਨਾ ਹੀ ਧਿਆਨ ਦਿੱਤਾ ਇਹ ਯਾਹਵੇਹ ਦਾ ਵਾਕ ਹੈ।’