1ਦਾਰਾ ਦੇ ਦੂਜੇ ਸਾਲ ਦੇ ਅੱਠਵੇਂ ਮਹੀਨੇ ਵਿੱਚ, ਯਾਹਵੇਹ ਦਾ ਬਚਨ ਇੱਦੋ ਦੇ ਪੁੱਤਰ ਬੇਰੇਖਿਯਾਹ ਦੇ ਪੁੱਤਰ ਜ਼ਕਰਯਾਹ ਨਬੀ ਕੋਲ ਆਇਆ:
2“ਯਾਹਵੇਹ ਤੁਹਾਡੇ ਪੁਰਖਿਆਂ ਨਾਲ ਬਹੁਤ ਗੁੱਸੇ ਸੀ।
3ਇਸ ਲਈ ਲੋਕਾਂ ਨੂੰ ਆਖ: ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ, ‘ਮੇਰੇ ਵੱਲ ਵਾਪਸ ਮੁੜੋ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ: ਤਾਂ ਮੈਂ ਤੁਹਾਡੇ ਕੋਲ ਵਾਪਸ ਆਵਾਂਗਾ।’
4ਆਪਣੇ ਪੁਰਖਿਆਂ ਵਰਗੇ ਨਾ ਬਣੋ, ਜਿਨ੍ਹਾਂ ਨੂੰ ਪਹਿਲੇ ਨਬੀਆਂ ਨੇ ਉੱਚੀ ਪੁਕਾਰ ਕੇ ਕਿਹਾ ਸੀ: ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ‘ਆਪਣੇ ਬੁਰੇ ਰਾਹਾਂ ਅਤੇ ਬੁਰੇ ਕੰਮਾਂ ਤੋਂ ਮੁੜੋ, ਪਰ ਉਹਨਾਂ ਨੇ ਮੇਰੀ ਗੱਲ ਨਹੀਂ ਸੁਣੀ ਨਾ ਹੀ ਧਿਆਨ ਦਿੱਤਾ ਇਹ ਯਾਹਵੇਹ ਦਾ ਵਾਕ ਹੈ।’
5ਤੁਹਾਡੇ ਪੁਰਖੇ ਹੁਣ ਕਿੱਥੇ ਹਨ? ਅਤੇ ਕੀ ਨਬੀ ਸਦਾ ਲਈ ਜੀਉਂਦੇ ਰਹਿਣਗੇ?