ਜ਼ਕਰਯਾਹ 1

ਆਪਣੇ ਪੁਰਖਿਆਂ ਵਰਗੇ ਨਾ ਬਣੋ, ਜਿਨ੍ਹਾਂ ਨੂੰ ਪਹਿਲੇ ਨਬੀਆਂ ਨੇ ਉੱਚੀ ਪੁਕਾਰ ਕੇ ਕਿਹਾ ਸੀ: ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ‘ਆਪਣੇ ਬੁਰੇ ਰਾਹਾਂ ਅਤੇ ਬੁਰੇ ਕੰਮਾਂ ਤੋਂ ਮੁੜੋ, ਪਰ ਉਹਨਾਂ ਨੇ ਮੇਰੀ ਗੱਲ ਨਹੀਂ ਸੁਣੀ ਨਾ ਹੀ ਧਿਆਨ ਦਿੱਤਾ ਇਹ ਯਾਹਵੇਹ ਦਾ ਵਾਕ ਹੈ।’

Zechariah 1:4 (UKJV) Be all of you not as your fathers, unto whom the former prophets have cried, saying, Thus says the LORD of hosts; Turn all of you now from your evil ways, and from your evil doings: but they did not hear, nor hearken unto me, says the LORD.

2“ਯਾਹਵੇਹ ਤੁਹਾਡੇ ਪੁਰਖਿਆਂ ਨਾਲ ਬਹੁਤ ਗੁੱਸੇ ਸੀ।

3ਇਸ ਲਈ ਲੋਕਾਂ ਨੂੰ ਆਖ: ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ, ‘ਮੇਰੇ ਵੱਲ ਵਾਪਸ ਮੁੜੋ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ: ਤਾਂ ਮੈਂ ਤੁਹਾਡੇ ਕੋਲ ਵਾਪਸ ਆਵਾਂਗਾ।’

4ਆਪਣੇ ਪੁਰਖਿਆਂ ਵਰਗੇ ਨਾ ਬਣੋ, ਜਿਨ੍ਹਾਂ ਨੂੰ ਪਹਿਲੇ ਨਬੀਆਂ ਨੇ ਉੱਚੀ ਪੁਕਾਰ ਕੇ ਕਿਹਾ ਸੀ: ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ‘ਆਪਣੇ ਬੁਰੇ ਰਾਹਾਂ ਅਤੇ ਬੁਰੇ ਕੰਮਾਂ ਤੋਂ ਮੁੜੋ, ਪਰ ਉਹਨਾਂ ਨੇ ਮੇਰੀ ਗੱਲ ਨਹੀਂ ਸੁਣੀ ਨਾ ਹੀ ਧਿਆਨ ਦਿੱਤਾ ਇਹ ਯਾਹਵੇਹ ਦਾ ਵਾਕ ਹੈ।’

5ਤੁਹਾਡੇ ਪੁਰਖੇ ਹੁਣ ਕਿੱਥੇ ਹਨ? ਅਤੇ ਕੀ ਨਬੀ ਸਦਾ ਲਈ ਜੀਉਂਦੇ ਰਹਿਣਗੇ?

6ਪਰ ਕੀ ਮੇਰੇ ਵਚਨ ਅਤੇ ਮੇਰੇ ਨਿਯਮ ਜਿਨ੍ਹਾਂ ਦਾ ਮੈਂ ਆਪਣੇ ਸੇਵਕਾਂ ਨਬੀਆਂ ਦੁਆਰਾ ਹੁਕਮ ਦਿੱਤਾ ਸੀ ਤੁਹਾਡੇ ਪੁਰਖਿਆਂ ਉੱਤੇ ਪੂਰੀਆਂ ਨਹੀਂ ਹੋਈਆਂ? “ਫਿਰ ਉਹਨਾਂ ਨੇ ਪਛਤਾਵਾ ਕੀਤਾ ਅਤੇ ਕਿਹਾ, ‘ਸਰਬਸ਼ਕਤੀਮਾਨ ਯਾਹਵੇਹ ਨੇ ਸਾਡੇ ਨਾਲ ਉਹੀ ਕੀਤਾ ਹੈ, ਉਸੇ ਤਰ੍ਹਾਂ ਸਾਡੇ ਰਾਹਾਂ ਅਤੇ ਸਾਡੇ ਕੰਮਾਂ ਦੇ ਅਨੁਸਾਰ ਸਾਡੇ ਨਾਲ ਵਰਤਾਓ ਕੀਤਾ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.