7ਦਾਰਾ ਦੇ ਦੂਜੇ ਸਾਲ, ਗਿਆਰਵੇਂ ਮਹੀਨੇ ਦੇ ਚੌਵੀਵੇਂ ਦਿਨ, ਇੱਦੋ ਦੇ ਪੁੱਤਰ ਬੇਰੇਕੀਯਾਹ ਦੇ ਪੁੱਤਰ ਜ਼ਕਰਯਾਹ ਨਬੀ ਨੂੰ ਯਾਹਵੇਹ ਦਾ ਵਚਨ ਆਇਆ।
8ਰਾਤ ਨੂੰ ਮੈਨੂੰ ਇੱਕ ਦਰਸ਼ਨ ਹੋਇਆ ਅਤੇ ਮੇਰੇ ਸਾਹਮਣੇ ਇੱਕ ਆਦਮੀ ਲਾਲ ਘੋੜੇ ਤੇ ਸਵਾਰ ਸੀ। ਉਹ ਇੱਕ ਖੱਡ ਵਿੱਚ ਮਹਿੰਦੀ ਦੇ ਰੁੱਖਾਂ ਵਿਚਕਾਰ ਖੜ੍ਹਾ ਸੀ। ਉਸਦੇ ਪਿੱਛੇ ਲਾਲ, ਭੂਰੇ ਅਤੇ ਚਿੱਟੇ ਘੋੜੇ ਸਨ।
9ਮੈਂ ਪੁੱਛਿਆ, “ਇਹ ਕੀ ਹੈ ਪ੍ਰਭੂ?” ਦੂਤ ਜੋ ਮੇਰੇ ਨਾਲ ਗੱਲ ਕਰ ਰਿਹਾ ਸੀ ਉਸਨੇ ਜਵਾਬ ਦਿੱਤਾ, “ਮੈਂ ਤੈਨੂੰ ਦਿਖਾਵਾਂਗਾ ਕਿ ਇਹ ਕੀ ਹਨ।”
10ਫਿਰ ਮਹਿੰਦੀ ਦੇ ਰੁੱਖਾਂ ਦੇ ਵਿਚਕਾਰ ਖੜ੍ਹੇ ਆਦਮੀ ਨੇ ਕਿਹਾ, “ਇਹ ਉਹ ਹਨ ਜਿਨ੍ਹਾਂ ਨੂੰ ਯਾਹਵੇਹ ਨੇ ਸਾਰੀ ਧਰਤੀ ਉੱਤੇ ਜਾਣ ਲਈ ਭੇਜਿਆ ਹੈ।”
11ਅਤੇ ਉਹਨਾਂ ਨੇ ਯਾਹਵੇਹ ਦੇ ਦੂਤ ਨੂੰ ਦੱਸਿਆ ਜੋ ਮਹਿੰਦੀ ਦੇ ਰੁੱਖਾਂ ਦੇ ਵਿਚਕਾਰ ਖੜ੍ਹਾ ਸੀ, “ਅਸੀਂ ਸਾਰੀ ਧਰਤੀ ਵਿੱਚ ਘੁੰਮੇ ਹਾਂ ਅਤੇ ਸਾਰੇ ਸੰਸਾਰ ਨੂੰ ਅਰਾਮ ਅਤੇ ਸ਼ਾਂਤੀ ਵਿੱਚ ਪਾਇਆ ਹੈ।”