ਜ਼ਕਰਯਾਹ 10

ਉਹ ਇਕੱਠੇ ਹੋ ਕੇ ਲੜਾਈ ਵਿੱਚ ਯੋਧਿਆਂ ਵਾਂਗ ਹੋਣਗੇ ਆਪਣੇ ਦੁਸ਼ਮਣ ਨੂੰ ਗਲੀਆਂ ਦੇ ਚਿੱਕੜ ਵਿੱਚ ਮਿੱਧਣਗੇ। ਉਹ ਲੜਨਗੇ ਕਿਉਂਕਿ ਪ੍ਰਭੂ ਉਹਨਾਂ ਦੇ ਨਾਲ ਹੈ, ਅਤੇ ਉਹ ਦੁਸ਼ਮਣ ਦੇ ਘੋੜਸਵਾਰਾਂ ਨੂੰ ਸ਼ਰਮਸਾਰ ਕਰ ਦੇਣਗੇ।

Zechariah 10:5 (UKJV) And they shall be as mighty men, which tread down their enemies in the mire of the streets in the battle: and they shall fight, because the LORD is with them, and the riders on horses shall be confounded.

3“ਮੇਰਾ ਗੁੱਸਾ ਆਜੜੀਆਂ ਉੱਤੇ ਭੜਕਦਾ ਹੈ, ਅਤੇ ਮੈਂ ਆਗੂਆਂ ਨੂੰ ਸਜ਼ਾ ਦਿਆਂਗਾ; ਯਾਹਵੇਹ ਸਰਬਸ਼ਕਤੀਮਾਨ ਆਪਣੇ ਇੱਜੜ, ਯਹੂਦਾਹ ਦੇ ਲੋਕਾਂ ਦੀ ਦੇਖਭਾਲ ਕਰੇਗਾ ਅਤੇ ਉਹਨਾਂ ਨੂੰ ਲੜਾਈ ਵਿੱਚ ਇੱਕ ਹੰਕਾਰੀ ਘੋੜੇ ਵਾਂਗ ਬਣਾਵੇਗਾ।

4ਯਹੂਦਾਹ ਤੋਂ ਖੂੰਜੇ ਦਾ ਪੱਥਰ ਆਵੇਗਾ, ਉਸ ਤੋਂ ਤੰਬੂ ਦੀ ਖੰਭ, ਉਸ ਤੋਂ ਲੜਾਈ ਦਾ ਧਨੁਸ਼, ਉਸ ਤੋਂ ਹਰ ਇੱਕ ਹਾਕਮ ਆਵੇਗਾ।

5ਉਹ ਇਕੱਠੇ ਹੋ ਕੇ ਲੜਾਈ ਵਿੱਚ ਯੋਧਿਆਂ ਵਾਂਗ ਹੋਣਗੇ ਆਪਣੇ ਦੁਸ਼ਮਣ ਨੂੰ ਗਲੀਆਂ ਦੇ ਚਿੱਕੜ ਵਿੱਚ ਮਿੱਧਣਗੇ। ਉਹ ਲੜਨਗੇ ਕਿਉਂਕਿ ਪ੍ਰਭੂ ਉਹਨਾਂ ਦੇ ਨਾਲ ਹੈ, ਅਤੇ ਉਹ ਦੁਸ਼ਮਣ ਦੇ ਘੋੜਸਵਾਰਾਂ ਨੂੰ ਸ਼ਰਮਸਾਰ ਕਰ ਦੇਣਗੇ।

6“ਮੈਂ ਯਹੂਦਾਹ ਨੂੰ ਮਜ਼ਬੂਤ ਕਰਾਂਗਾ ਅਤੇ ਯੋਸੇਫ਼ ਦੇ ਗੋਤਾਂ ਨੂੰ ਬਚਾਵਾਂਗਾ। ਮੈਂ ਉਹਨਾਂ ਨੂੰ ਬਹਾਲ ਕਰਾਂਗਾ ਕਿਉਂਕਿ ਮੈਨੂੰ ਉਹਨਾਂ ਉੱਤੇ ਤਰਸ ਆਉਂਦਾ ਹੈ। ਉਹ ਇਸ ਤਰ੍ਹਾਂ ਹੋਣਗੇ ਜਿਵੇਂ ਮੈਂ ਉਹਨਾਂ ਨੂੰ ਰੱਦ ਨਹੀਂ ਕੀਤਾ ਸੀ, ਕਿਉਂਕਿ ਮੈਂ ਉਹਨਾਂ ਦਾ ਪਰਮੇਸ਼ਵਰ ਹਾਂ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ।

7ਇਫ਼ਰਾਈਮ ਯੋਧਿਆਂ ਵਾਂਙੁ ਹੋ ਜਾਣਗੇ, ਅਤੇ ਉਹਨਾਂ ਦੇ ਦਿਲ ਮੈ ਵਾਂਗ ਖੁਸ਼ ਹੋਣਗੇ। ਉਹਨਾਂ ਦੇ ਬੱਚੇ ਇਸ ਨੂੰ ਵੇਖਣਗੇ ਅਤੇ ਖੁਸ਼ ਹੋਣਗੇ; ਉਹਨਾਂ ਦੇ ਦਿਲ ਯਾਹਵੇਹ ਵਿੱਚ ਅਨੰਦ ਹੋਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.