ਜ਼ਕਰਯਾਹ 14

ਜੇਕਰ ਮਿਸਰੀ ਲੋਕ ਆਰਧਨਾ ਕਰਨ ਅਤੇ ਤਿਉਹਾਰਾਂ ਵਿੱਚ ਹਿੱਸਾ ਲੈਣ ਨਹੀਂ ਜਾਂਦੇ, ਤਾਂ ਉਨ੍ਹਾਂ ਨੂੰ ਮੀਂਹ ਨਹੀਂ ਪਵੇਗਾ। ਯਾਹਵੇਹ ਉਹਨਾਂ ਕੌਮਾਂ ਉੱਤੇ ਬਿਪਤਾ ਲਿਆਵੇਗਾ ਜੋ ਡੇਰਿਆਂ ਦੇ ਤਿਉਹਾਰ ਨੂੰ ਮਨਾਉਣ ਲਈ ਨਹੀਂ ਜਾਂਦੀਆਂ ਹਨ।

Zechariah 14:18 (UKJV) And if the family of Egypt go not up, and come not, that have no rain; there shall be the plague, wherewith the LORD will strike the heathen that come not up to keep the feast of tabernacles.

16ਤਦ ਉਨ੍ਹਾਂ ਸਾਰੀਆਂ ਕੌਮਾਂ ਵਿੱਚੋਂ ਬਚੇ ਹੋਏ ਲੋਕ ਜਿਨ੍ਹਾਂ ਨੇ ਯੇਰੂਸ਼ਲੇਮ ਉੱਤੇ ਹਮਲਾ ਕੀਤਾ ਹੈ, ਹਰ ਸਾਲ ਰਾਜਾ, ਸਰਬਸ਼ਕਤੀਮਾਨ ਯਾਹਵੇਹ ਦੀ ਉਪਾਸਨਾ ਕਰਨ ਅਤੇ ਡੇਰਿਆਂ ਦੇ ਤਿਉਹਾਰ ਨੂੰ ਮਨਾਉਣ ਲਈ ਉੱਪਰ ਆਉਣਗੇ।

17ਜੇ ਧਰਤੀ ਦੇ ਲੋਕਾਂ ਵਿੱਚੋਂ ਕੋਈ ਵੀ ਰਾਜਾ, ਸਰਬਸ਼ਕਤੀਮਾਨ ਯਾਹਵੇਹ, ਦੀ ਉਪਾਸਨਾ ਕਰਨ ਲਈ ਯੇਰੂਸ਼ਲੇਮ ਨਹੀਂ ਜਾਂਦਾ, ਤਾਂ ਉਨ੍ਹਾਂ ਨੂੰ ਮੀਂਹ ਨਹੀਂ ਪਵੇਗਾ।

18ਜੇਕਰ ਮਿਸਰੀ ਲੋਕ ਆਰਧਨਾ ਕਰਨ ਅਤੇ ਤਿਉਹਾਰਾਂ ਵਿੱਚ ਹਿੱਸਾ ਲੈਣ ਨਹੀਂ ਜਾਂਦੇ, ਤਾਂ ਉਨ੍ਹਾਂ ਨੂੰ ਮੀਂਹ ਨਹੀਂ ਪਵੇਗਾ। ਯਾਹਵੇਹ ਉਹਨਾਂ ਕੌਮਾਂ ਉੱਤੇ ਬਿਪਤਾ ਲਿਆਵੇਗਾ ਜੋ ਡੇਰਿਆਂ ਦੇ ਤਿਉਹਾਰ ਨੂੰ ਮਨਾਉਣ ਲਈ ਨਹੀਂ ਜਾਂਦੀਆਂ ਹਨ।

19ਇਹ ਮਿਸਰ ਦੀ ਸਜ਼ਾ ਅਤੇ ਉਨ੍ਹਾਂ ਸਾਰੀਆਂ ਕੌਮਾਂ ਦੀ ਸਜ਼ਾ ਹੋਵੇਗੀ ਜੋ ਡੇਰਿਆਂ ਦੇ ਤਿਉਹਾਰ ਨੂੰ ਮਨਾਉਣ ਲਈ ਨਹੀਂ ਜਾਂਦੀਆਂ ਹਨ।

20ਉਸ ਦਿਨ ਘੋੜਿਆਂ ਦੀਆਂ ਘੰਟੀਆਂ ਉੱਤੇ “ਯਾਹਵੇਹ ਲਈ ਪਵਿੱਤਰ” ਲਿਖਿਆ ਹੋਵੇਗਾ, ਅਤੇ ਯਾਹਵੇਹ ਦੇ ਘਰ ਵਿੱਚ ਪਕਾਉਣ ਵਾਲੇ ਬਰਤਨ ਜਗਵੇਦੀ ਦੇ ਸਾਮ੍ਹਣੇ ਪਵਿੱਤਰ ਕਟੋਰਿਆਂ ਵਾਂਗ ਹੋਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.