ਜ਼ਕਰਯਾਹ 2

ਯਾਹਵੇਹ ਪਵਿੱਤਰ ਧਰਤੀ ਵਿੱਚ ਯਹੂਦਾਹ ਨੂੰ ਆਪਣੇ ਹਿੱਸੇ ਵਜੋਂ ਵਿਰਾਸਤ ਵਿੱਚ ਪ੍ਰਾਪਤ ਕਰੇਗਾ ਅਤੇ ਯੇਰੂਸ਼ਲੇਮ ਨੂੰ ਦੁਬਾਰਾ ਚੁਣੇਗਾ।

Zechariah 2:12 (UKJV) And the LORD shall inherit Judah his portion in the holy land, and shall choose Jerusalem again.

10“ਹੇ ਸੀਯੋਨ ਦੀਏ ਧੀਏ, ਜੈਕਾਰਾ ਬੋਲ ਅਤੇ ਅਨੰਦ ਹੋ ਕਿਉਂ ਜੋ ਦੇਖ, ਮੈਂ ਆ ਕੇ ਤੇਰੇ ਵਿੱਚ ਵੱਸਾਂਗਾ,” ਯਾਹਵੇਹ ਦਾ ਵਾਕ ਹੈ।

11“ਉਸ ਦਿਨ ਬਹੁਤ ਸਾਰੀਆਂ ਕੌਮਾਂ ਯਾਹਵੇਹ ਨਾਲ ਜੁੜ ਜਾਣਗੀਆਂ ਅਤੇ ਉਹ ਮੇਰੇ ਲੋਕ ਬਣ ਜਾਣਗੇ। ਮੈਂ ਤੁਹਾਡੇ ਵਿਚਕਾਰ ਰਹਾਂਗਾ ਅਤੇ ਤੁਸੀਂ ਜਾਣੋਗੇ ਕਿ ਸਰਬਸ਼ਕਤੀਮਾਨ ਯਾਹਵੇਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।

12ਯਾਹਵੇਹ ਪਵਿੱਤਰ ਧਰਤੀ ਵਿੱਚ ਯਹੂਦਾਹ ਨੂੰ ਆਪਣੇ ਹਿੱਸੇ ਵਜੋਂ ਵਿਰਾਸਤ ਵਿੱਚ ਪ੍ਰਾਪਤ ਕਰੇਗਾ ਅਤੇ ਯੇਰੂਸ਼ਲੇਮ ਨੂੰ ਦੁਬਾਰਾ ਚੁਣੇਗਾ।

13ਸਾਰੀ ਮਨੁੱਖਜਾਤੀ, ਯਾਹਵੇਹ ਦੇ ਅੱਗੇ ਸਥਿਰ ਰਹੋ, ਕਿਉਂਕਿ ਉਸਨੇ ਆਪਣੇ ਆਪ ਨੂੰ ਆਪਣੇ ਪਵਿੱਤਰ ਨਿਵਾਸ ਤੋਂ ਉਠਾਇਆ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.