ਜ਼ਕਰਯਾਹ 2

ਅਤੇ ਉਸ ਨੂੰ ਕਿਹਾ: “ਭੱਜ ਕੇ ਉਸ ਜੁਆਨ ਨੂੰ ਆਖ, ‘ਯੇਰੂਸ਼ਲੇਮ ਕਿਸੇ ਦਿਨ ਲੋਕਾਂ ਅਤੇ ਪਸ਼ੂਆਂ ਨਾਲ ਇੰਨਾ ਭਰਿਆ ਹੋਵੇਗਾ ਕਿ ਉੱਥੇ ਹਰ ਕਿਸੇ ਲਈ ਜਗ੍ਹਾ ਨਹੀਂ ਹੋਵੇਗੀ! ਅਤੇ ਸ਼ਹਿਰ ਬਿਨਾਂ ਕੰਧਾਂ ਦੇ ਹੋਵੇਗਾ।

Zechariah 2:4 (UKJV) And said unto him, Run, speak to this young man, saying, Jerusalem shall be inhabited as towns without walls for the multitude of men and cattle therein:

2ਮੈਂ ਪੁੱਛਿਆ, “ਤੂੰ ਕਿੱਥੇ ਜਾ ਰਿਹਾ ਹਾਂ?” ਉਸਨੇ ਮੈਨੂੰ ਉੱਤਰ ਦਿੱਤਾ, “ਯੇਰੂਸ਼ਲੇਮ ਨੂੰ ਮਾਪਣ ਲਈ, ਇਹ ਪਤਾ ਲਗਾਉਣ ਲਈ ਕਿ ਇਹ ਕਿੰਨਾ ਚੌੜਾ ਅਤੇ ਕਿੰਨਾ ਲੰਬਾ ਹੈ।”

3ਜਦੋਂ ਉਹ ਦੂਤ ਜੋ ਮੇਰੇ ਨਾਲ ਗੱਲ ਕਰ ਰਿਹਾ ਸੀ ਵਾਪਸ ਜਾਣ ਲੱਗਾ ਤਾਂ ਇੱਕ ਹੋਰ ਦੂਤ ਉਸ ਨੂੰ ਮਿਲਣ ਲਈ ਆਇਆ

4ਅਤੇ ਉਸ ਨੂੰ ਕਿਹਾ: “ਭੱਜ ਕੇ ਉਸ ਜੁਆਨ ਨੂੰ ਆਖ, ‘ਯੇਰੂਸ਼ਲੇਮ ਕਿਸੇ ਦਿਨ ਲੋਕਾਂ ਅਤੇ ਪਸ਼ੂਆਂ ਨਾਲ ਇੰਨਾ ਭਰਿਆ ਹੋਵੇਗਾ ਕਿ ਉੱਥੇ ਹਰ ਕਿਸੇ ਲਈ ਜਗ੍ਹਾ ਨਹੀਂ ਹੋਵੇਗੀ! ਅਤੇ ਸ਼ਹਿਰ ਬਿਨਾਂ ਕੰਧਾਂ ਦੇ ਹੋਵੇਗਾ।

5ਅਤੇ ਮੈਂ ਖੁਦ ਇਸ ਦੇ ਦੁਆਲੇ ਅੱਗ ਦੀ ਕੰਧ ਹੋਵਾਂਗਾ, ਅਤੇ ਮੈਂ ਇਸ ਦੇ ਅੰਦਰ ਉਸਦੀ ਮਹਿਮਾ ਹੋਵਾਂਗਾ, ਯਾਹਵੇਹ ਦਾ ਵਾਕ ਹੈ।’ ”

6ਯਾਹਵੇਹ ਦਾ ਵਾਕ ਹੈ, “ਆਓ! ਆਓ! ਉੱਤਰ ਦੀ ਧਰਤੀ ਤੋਂ ਭੱਜ ਜਾਓ,” ਯਾਹਵੇਹ ਦਾ ਵਾਕ ਹੈ, “ਕਿਉਂਕਿ ਮੈਂ ਤੁਹਾਨੂੰ ਅਕਾਸ਼ ਦੀਆਂ ਚਾਰ ਹਵਾਵਾਂ ਵਿੱਚ ਖਿੰਡਾ ਦਿੱਤਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.