ਜ਼ਕਰਯਾਹ 2

“ਹੇ ਸੀਯੋਨ ਦੇ ਲੋਕਾਂ! ਭੱਜ ਜਾਉ, ਤੁਸੀਂ ਜੋ ਬਾਬੇਲ ਦੀ ਧੀ ਦੇ ਨਾਲ ਵੱਸਦੇ ਹੋ!”

Zechariah 2:7 (UKJV) Deliver yourself, O Zion, that dwell with the daughter of Babylon.

5ਅਤੇ ਮੈਂ ਖੁਦ ਇਸ ਦੇ ਦੁਆਲੇ ਅੱਗ ਦੀ ਕੰਧ ਹੋਵਾਂਗਾ, ਅਤੇ ਮੈਂ ਇਸ ਦੇ ਅੰਦਰ ਉਸਦੀ ਮਹਿਮਾ ਹੋਵਾਂਗਾ, ਯਾਹਵੇਹ ਦਾ ਵਾਕ ਹੈ।’ ”

6ਯਾਹਵੇਹ ਦਾ ਵਾਕ ਹੈ, “ਆਓ! ਆਓ! ਉੱਤਰ ਦੀ ਧਰਤੀ ਤੋਂ ਭੱਜ ਜਾਓ,” ਯਾਹਵੇਹ ਦਾ ਵਾਕ ਹੈ, “ਕਿਉਂਕਿ ਮੈਂ ਤੁਹਾਨੂੰ ਅਕਾਸ਼ ਦੀਆਂ ਚਾਰ ਹਵਾਵਾਂ ਵਿੱਚ ਖਿੰਡਾ ਦਿੱਤਾ ਹੈ।”

7“ਹੇ ਸੀਯੋਨ ਦੇ ਲੋਕਾਂ! ਭੱਜ ਜਾਉ, ਤੁਸੀਂ ਜੋ ਬਾਬੇਲ ਦੀ ਧੀ ਦੇ ਨਾਲ ਵੱਸਦੇ ਹੋ!”

8ਕਿਉਂਕਿ ਸਰਬਸ਼ਕਤੀਮਾਨ ਯਾਹਵੇਹ ਇਹੀ ਆਖਦਾ ਹੈ: “ਉਸ ਨੇ ਆਪਣੀ ਮਹਿਮਾ ਦੀ ਖ਼ਾਤਰ ਮੈਨੂੰ ਉਨ੍ਹਾਂ ਕੌਮਾਂ ਦੇ ਵਿਰੁੱਧ ਭੇਜਿਆ ਹੈ ਜਿਨ੍ਹਾਂ ਨੇ ਤੁਹਾਨੂੰ ਲੁੱਟਿਆ ਹੈ, ਕਿਉਂ ਜੋ ਜਿਹੜਾ ਤੁਹਾਨੂੰ ਛੂਹੰਦਾ ਹੈ ਉਹ ਮੇਰੀ ਅੱਖ ਦੀ ਪੁਤਲੀ ਨੂੰ ਛੂਹੰਦਾ ਹੈ

9ਮੈਂ ਉਨ੍ਹਾਂ ਦੇ ਵਿਰੁੱਧ ਆਪਣਾ ਹੱਥ ਜ਼ਰੂਰ ਚੁੱਕਾਂਗਾ ਤਾਂ ਜੋ ਉਨ੍ਹਾਂ ਦੇ ਦਾਸ ਉਨ੍ਹਾਂ ਨੂੰ ਲੁੱਟ ਲੈਣ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਸਰਬਸ਼ਕਤੀਮਾਨ ਯਾਹਵੇਹ ਨੇ ਮੈਨੂੰ ਭੇਜਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.